ਗੁਲੇਲ ਗੈਂਗ ਦਾ ਦੂਜਾ ਮੁਲਜ਼ਮ ਗ੍ਰਿਫ਼ਤਾਰ
ਪੀਪੀ ਵਰਮਾ ਪੰਚਕੂਲਾ, 2 ਜੁਲਾਈ ਪੰਚਕੂਲਾ ਪੁਲੀਸ ਦੀ ਅਪਰਾਧ ਸ਼ਾਖਾ-26 ਨੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਵਾਲੇ ਗੁਲੇਲ ਗੈਂਗ ਦੇ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਦਲੀਪ ਸਿੰਘ ਨੇ ਦੱਸਿਆ ਕਿ ਇਹ ਉਹੀ ਗਰੋਹ ਹੈ ਜਿਸਨੇ ਪਿਛਨੇ ਮਹੀਨੇ ਰਾਤ ਨੂੰ...
Advertisement
ਪੀਪੀ ਵਰਮਾ
ਪੰਚਕੂਲਾ, 2 ਜੁਲਾਈ
Advertisement
ਪੰਚਕੂਲਾ ਪੁਲੀਸ ਦੀ ਅਪਰਾਧ ਸ਼ਾਖਾ-26 ਨੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਵਾਲੇ ਗੁਲੇਲ ਗੈਂਗ ਦੇ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਦਲੀਪ ਸਿੰਘ ਨੇ ਦੱਸਿਆ ਕਿ ਇਹ ਉਹੀ ਗਰੋਹ ਹੈ ਜਿਸਨੇ ਪਿਛਨੇ ਮਹੀਨੇ ਰਾਤ ਨੂੰ ਬਿਟਨਾ ਰੋਡ ’ਤੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਲੁੱਟ-ਖੋਹ ਕੀਤੀ ਸੀ ਅਤੇ ਗੁਲੇਲ ਨਾਲ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਵੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਦੀ ਪਛਾਣ ਵਿਸ਼ਾਲ ਉਰਫ਼ ਬਾਊਆ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
Advertisement
×