
ਚੰਡੀਗੜ੍ਹ ਨੇੜੇ ਵਾਹਨਾਂ ਦੀ ਤਲਾਸ਼ੀ ਲੈਂਦੀ ਹੋਈ ਪੰਜਾਬ ਪੁਲੀਸ।
ਆਤਿਸ਼ ਗੁਪਤਾ
ਚੰਡੀਗੜ੍ਹ, 19 ਮਾਰਚ
ਪੰਜਾਬ ਪੁਲੀਸ ਵੱਲੋਂ ਲੰਘੇ ਦਿਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖਿਲਾਫ਼ ਕੀਤੀ ਕਾਰਵਾਈ ਦਾ ਸੇਕ ਚੰਡੀਗੜ੍ਹ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ ਜਿੱਥੇ ਯੂਟੀ ਪ੍ਰਸ਼ਾਸਨ ਨੇ ਐਤਵਾਰ ਨੂੰ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਆਦੇਸ਼ ਯੂਟੀ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਸਿਟੀ ਬਿਊਟੀਫੁੱਲ ਵਿੱਚ ਪੰਜ ਜਾਂ ਇਸ ਤੋਂ ਵੱਧ ਜਣਿਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਆਪਣੇ ਨਾਲ ਹਥਿਆਰ ਰੱਖਣ ’ਤੇ ਵੀ ਆਰਜ਼ੀ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਯੂਟੀ ਵਿੱਚ ਸਿਰਫ਼ ਸੈਕਟਰ-25 ਗਰਾਊਂਡ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਰਾਖਵੀਂ ਥਾਂ ਰੱਖੀ ਹੋਈ ਹੈ, ਪਰ ਹਾਲਾਤ ਨੂੰ ਵੇਖਦੇ ਹੋਏ ਸੈਕਟਰ-25 ਗਰਾਉਂਡ ’ਚ ਵੀ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ