ਐਸਏਐਸ ਨਗਰ (ਮੁਹਾਲੀ): ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਮੁਹਾਲੀ ਦੇ ਜ਼ਿਲਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਸਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ਼ ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਜ਼ ਅਤੇ ਪੁਲੀਸ ਕਰਮਚਾਰੀਆਂ ਉਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 27 ਸਤੰਬਰ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਰਹਿਣਗੇ। -ਖੇਤਰੀ ਪ੍ਰਤੀਨਿਧ