ਸੈਕਟਰ-52 ਦੀ ਡਿਸਪੈਂਸਰੀ ਦਾ ਕੰਮ ਅੱਧਵਾਟੇ ਲਟਕਿਆ

ਸੈਕਟਰ-52 ਦੀ ਡਿਸਪੈਂਸਰੀ ਦਾ ਕੰਮ ਅੱਧਵਾਟੇ ਲਟਕਿਆ

ਆਮ ਆਦਮੀ ਪਾਰਟੀ ਦੇ ਆਗੂ ਭੁੱਖ ਹੜਤਾਲ ’ਤੇ ਬੈਠੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਜਨਵਰੀ

ਇੱਥੋਂ ਦੇ ਸੈਕਟਰ-52 ਵਿੱਚ ਸਥਿਤ ਡਿਸਪੈਂਸਰੀ ਦਾ ਕੰਮ ਮੁਕੰਮਲ ਨਾ ਹੋਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਇਕਾਈ ਨੇ ਵਾਰਡ ਨੰਬਰ-31 ਦੇ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਭੁੱਖ ਹੜਤਾਲ ਕੀਤੀ।

ਰਮੇਸ਼ ਕੁਮਾਰ ਨੇ ਦੱਸਿਆ ਕਿ ਡਿਸਪੈਂਸਰੀ ਦਾ ਕੰਮ ਪਿਛਲੇ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਡਿਸਪੈਂਸਰੀ ਨਾ ਹੋਣ ਕਰਕੇ ਇਲਾਕਾ ਵਾਸੀਆਂ ਨੂੰ ਮਾਮੂਲੀ ਖਾਂਸੀ ਤੇ ਜੁਕਾਮ ਲਈ ਹਸਪਤਾਲ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸੁਵਿਧਾ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੁੰਦੀ ਹੈ ਪਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਜਿਹੀਆਂ ਸੁਵਿਧਾਵਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਹੋਰਨਾਂ ਅਨੇਕਾਂ ਸਮੱਸਿਆਵਾਂ ਵਾਸਤੇ ਆਮ ਆਦਮੀ ਪਾਰਟੀ ਦੇ ਆਗੂ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ।

‘ਆਪ’ ਦੇ ਸੂਬਾ ਕਨਵੀਨਰ ਪ੍ਰੇਮ ਗਰਗ ਨੇ ਕਿਹਾ ਕਿ ਦਿੱਲੀ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਤੁਰੰਤ ਦਿੱਤੀਆਂ ਜਾਣ। ਇਸ ਮੌਕੇ ਵਿਕਰਮ ਸਿੰਘ ਪੁੰਡੀਰ, ਜੱਸੀ ਲੁਬਾਣਾ, ਦਲੀਪ ਕੁਮਾਰ, ਸ਼ੀਸ਼ੂਪਾਲ, ਅਰਵਿੰਦ ਚੌਹਾਨ, ਮਨੋਜ ਰਾਏ, ਸ਼ਕੀਲ ਮੁਹੰਮਦ, ਵਿਜੈ ਕਪੂਰ, ਹਰਚਰਨ, ਸੱਤਿਆਵਾਨ, ਪ੍ਰਵੀਨ ਸ਼ਰਮਾ, ਅਸ਼ਵਨੀ ਕੁਮਾਰ, ਦਸ਼ਰਥ ਤੇ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All