ਸੈਕਟਰ 32 ਹਸਪਤਾਲ ਵਿੱਚ ਸਕਿਊਰਿਟੀ ਗਾਰਡ ਦੀ ਕੁੱਟ-ਕੁੱਟ ਕੇ ਹੱਤਿਆ

ਐਮਰਜੈਂਸੀ ਵਿੱਚ ਮਰੀਜ਼ ਦਾਖਲ ਕਰਵਾਉਣ ਆਏ 10-12 ਵਿਅਕਤੀਆਂ ਨੇ ਦਿੱਤਾ ਘਟਨਾ ਨੂੰ ਅੰਜਾਮ

ਸੈਕਟਰ 32 ਹਸਪਤਾਲ ਵਿੱਚ ਸਕਿਊਰਿਟੀ ਗਾਰਡ ਦੀ ਕੁੱਟ-ਕੁੱਟ ਕੇ ਹੱਤਿਆ

ਸਾਥੀ ਸਕਿੳੁਰਿਟੀ ਗਾਰਡ ਸ਼ਿਆਮ ਸੁੰਦਰ ਦੀ ਹੱਤਿਆ ਮਗਰੋਂ ਹਸਪਤਾਲ ਦੇ ਬਾਹਰ ਰੋਸ ਦਾ ਇਜ਼ਹਾਰ ਕਰਦੇ ਹੋਏ ਬਾਕੀ ਸਕਿੳੁਰਿਟੀ ਗਾਰਡ ਤੇ ਕਰਮਚਾਰੀ।

ਆਤਿਸ਼ ਗੁਪਤਾ/ਕੁਲਦੀਪ ਸਿੰਘ
ਚੰਡੀਗੜ੍ਹ, 13 ਜੁਲਾਈ

ਸੈਕਟਰ 32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਇੱਕ ਸਕਿਊਰਿਟੀ ਗਾਰਡ ਨੂੰ ਇੱਕ ਮਰੀਜ਼ ਦੇ ਨਾਲ ਆਏ 10-12 ਵਿਅਕਤੀਆਂ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਸਕਿਊਰਿਟੀ ਗਾਰਡ ਦੀ ਪਛਾਣ ਲਗਪਗ 50 ਸਾਲਾ ਸ਼ਿਆਮ ਸੁੰਦਰ ਵਜੋਂ ਹੋਈ ਜੋ ਕਿ ਪਿੰਡ ਰਾਏਪੁਰ ਖੁਰਦ ਦਾ ਵਸਨੀਕ ਸੀ।

ਸਕਿਊਰਿਟੀ ਗਾਰਡ ਸ਼ਿਆਮ ਸੁੰਦਰ

ਹਸਪਤਾਲ ਦੀ ਸਰਜਰੀ ਵਾਰਡ ਵਿੱਚ ਤਾਇਨਾਤ ਕਮਲਦੀਪ ਸਿੰਘ ਸਕਿਊਰਿਟੀ ਗਾਰਡ ਨੇ ਦੱਸਿਆ ਕਿ ਐਤਵਾਰ ਦੀ ਰਾਤ 11 ਵਜੇ ਦੇ ਕਰੀਬ 10-12 ਵਿਅਕਤੀ ਇੱਕ ਮਰੀਜ਼ ਨੂੰ ਐਮਰਜੈਂਸੀ ਵਿੱਚ ਦਾਖਲ ਕਰਵਾਉਣ ਲਈ ਲੈ ਕੇ ਆਏ ਸਨ। ਉਸ ਨੇ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਸ਼ਰਾਬੀ ਹਾਲਤ ਵਿੱਚ ਇਹ ਵਿਅਕਤੀ ਉਸ ਨੂੰ ਘੜੀਸ ਕੇ ਬਾਹਰ ਲੈ ਗਏ ਜਿਸ ਦੌਰਾਨ ਸਕਿਊਰਿਟੀ ਗਾਰਡ ਸ਼ਿਆਮ ਸੁੰਦਰ ਉਸ ਨੂੰ ਬਚਾਉਣ ਲਈ ਬਾਹਰ ਆ ਗਿਆ। ਵਿਅਕਤੀਆਂ ਦੇ ਝੁੰਡ ਨੇ ਸ਼ਿਆਮ ਸੁੰਦਰ ਨੂੰ ਵੀ ਹੇਠਾਂ ਡੇਗ ਲਿਆ ਅਤੇ ਘਸੁੰਨ ਮੁੱਕੀ ਸ਼ੁਰੂ ਕਰ ਦਿੱਤੀ ਅਤੇ ਉਹ ਬੇਹੋਸ਼ ਹੋ ਗਿਆ। ਉਸ ਨੂੰ ਅੰਦਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਸ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਉਕਤ ਸਕਿਊਰਿਟੀ ਗਾਰਡ ਉਤੇ ਕੀਤੇ ਗਏ ਹਮਲੇ ਦੌਰਾਨ ਤਿੰਨ ਹੋਰ ਸਕਿਊਰਿਟੀ ਗਾਰਡ ਕਮਲਦੀਪ ਸਿੰਘ, ਅਮਨ ਅਤੇ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਵਿੱਚੋਂ ਕਮਲਦੀਪ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰ ਲਿਆ ਗਿਆ ਹੈ ਜਦਕਿ ਅਮਨ ਅਤੇ ਦਰਸ਼ਨ ਦੇ ਗੁੱਝੀਆਂ ਸੱਟਾਂ ਲੱਗੀਆਂ ਹਨ। ਆਪਣੇ ਸਾਥੀ ਦੇ ਕਤਲ ਤੋਂ ਗੁੱਸੇ ਵਿੱਚ ਆਏ ਹਸਪਤਾਲ ਦੇ ਬਾਕੀ ਸਕਿਊਰਿਟੀ ਗਾਰਡਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਹਮਲਾਵਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚੀ ਜਿਸ ਦੌਰਾਨ ਪੁਲੀਸ ਨੇ ਕੇਸ ਦਰਜ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ਼ ਸ਼ੁਰੂ ਕਰ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All