ਚੰਡੀਗੜ੍ਹ: ਸਥਾਨਕ ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ 20 ਟੀਕੇ ਅਤੇ 102 ਪਊਏ ਸ਼ਰਾਬ ਦੇ ਬਰਾਮਦ ਕੀਤੇ ਹਨ। ਪਹਿਲੀ ਕਾਰਵਾਈ ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਕੀਤੀ ਹੈ, ਜਿਨ੍ਹਾਂ ਨੇ ਐੱਨਆਈਸੀ ਪਾਰਕ ਮਨੀਮਾਜਰਾ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਨਰਿੰਦਰ ਕੁਮਾਰ ਵਾਸੀ ਐੱਨਆਈਐੱਸ ਮਨੀਮਾਜਰਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਟੀਕੇ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਮਲੋਆ ਦੀ ਪੁਲੀਸ ਨੇ ਰਿੰਕੂ ਵਾਸੀ ਈਡਬਲਯੂਐੱਸ ਕਲੋਨੀ ਮਲੋਆ ਨੂੰ 102 ਪਊਏ ਸ਼ਰਾਬ ਸਣੇ ਕਾਬੂ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ