ਜ਼ੀਰਕਪੁਰ: ਨੇੜਲੇ ਪਿੰਡ ਸਨੋਲੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋਈ। ਚੋਣ ਦੌਰਾਨ ਕਾਂਗਰਸੀ ਆਗੂ ਜਸਪਾਲ ਸਿੰਘ ਜ਼ੀਰਕਪੁਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਦਿਲਬਾਗ ਸਿੰਘ ਨੂੰ ਸਕੱਤਰ, ਸੰਯੁਕਤ ਸਕੱਤਰ ਗੁਰਜੀਤ ਸਿੰਘ, ਗੁਰਦੀਪ ਸਿੰਘ ਨੂੰ ਖਜ਼ਾਨਚੀ, ਸਹਿ ਖ਼ਜਾਨਚੀ ਠੇਕੇਦਾਰ ਹਰਵਿੰਦਰ ਸਿੰਘ ਲੱਖੀ, ਮੀਤ ਪ੍ਰਧਾਨ ਸੁਰਿੰਦਰ ਸਿੰਘ ਛਿੰਦੀ, ਰਵਿੰਦਰ ਸਿੰਘ ਰਵੀ ਪ੍ਰੈੱਸ ਸਕੱਤਰ, ਤਰਸੇਮ ਲਾਲ, ਬਲਬੀਰ ਸਿੰਘ, ਗੁਰਜੀਤ ਸਿੰਘ, ਸਤਪਾਲ ਸਿੰਘ ਸੱਤੀ, ਗੁਰਨਾਮ ਸਿੰਘ ਨੂੰ ਕਾਰਜ ਕਾਰੀ ਮੈਂਬਰ ਚੁਣਿਆ ਗਿਆ। ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਦੇ ਅਹੁਦੇਦਾਰਾਂ ਨੂੰ ਸੰਗਤ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ