ਸ੍ਰੀ ਫ਼ਤਹਿਗੜ੍ਹ ਸਾਹਿਬ: ਇੱਥੇ ਅੱਜ ਵਿਸ਼ੇਸ਼ ਮੀਟਿੰਗ ਦੌਰਾਨ ਮੀਡੀਆ ਕਲੱਬ ਫ਼ਤਹਿਗੜ੍ਹ ਸਾਹਿਬ ਦੇ ਗਠਨ ਨੂੰ ਲੈ ਕੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਤੇ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਅਜੈ ਮਲਹੋਤਰਾ ਨੂੰ ਪ੍ਰਧਾਨ, ਲਖਵੀਰ ਸਿੰਘ ਲੱਕੀ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਮੋਦ ਭਾਰਦਵਾਜ ਨੂੰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਮਹਿਕ ਨੂੰ ਜਨਰਲ ਸਕੱਤਰ, ਰਾਜੀਵ ਸੂਦ ਨੂੰ ਖਜ਼ਾਨਚੀ ਤੇ ਪ੍ਰਵੀਨ ਬੱਤਰਾ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ। ਇਸ ਦੇ ਨਾਲ ਹੀ ਜਸਵੰਤ ਸਿੰਘ ਪੱਪੀ, ਪਰਮਿੰਦਰ ਸਿੰਘ ਬਖਸ਼ੀ, ਜਗਦੇਵ ਸਿੰਘ, ਬਲਜਿੰਦਰ ਸਿੰਘ ਅਤੇ ਅਮਰਬੀਰ ਸਿੰਘ ਨੂੰ ਵਰਕਿੰਗ ਕਮੇਟੀ ਦੇ ਮੈਂਬਰ ਚੁਣਿਆ ਗਿਆ। ਪ੍ਰਧਾਨ ਅਜੈ ਮਲਹੋਤਰਾ ਤੇ ਨਵਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਪੱਤਰਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਤਤਪਰ ਰਹਿਣਗੇ। ਇਸ ਮੌਕੇ ਰੂਪ ਨਰੇਸ਼, ਬਹਾਦਰ ਸਿੰਘ ਟਿਵਾਣਾ, ਕਪਿਲ ਕੁਮਾਰ, ਜਤਿੰਦਰ ਸਿੰਘ, ਦੀਪਕ ਸੂਦ, ਕਰਨ ਸ਼ਰਮਾ, ਇੰਦਰਪ੍ਰੀਤ ਬਖਸ਼ੀ, ਸਵਰਨਜੀਤ ਸਿੰਘ ਸੇਠੀ ਅਤੇ ਰਾਜਿੰਦਰ ਸਿੰਘ ਵੀ ਹਾਜ਼ਰ ਸਨ। -ਟਨਸ