ਸ਼ਹਾਦਤ ਨੂੰ ਸਮਰਪਿਤ ਸੈਮੀਨਾਰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇਹ ਸੈਮੀਨਾਰ ਗੁਰੂ ਸਾਹਿਬ ਅਤੇ ਮਾਤਾ...
Advertisement
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇਹ ਸੈਮੀਨਾਰ ਗੁਰੂ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਸਮਰਪਿਤ ਸਨ। ਇਹ ਸੈਮੀਨਾਰ ਸੀਸ ਮਾਰਗ ਦੇ ਨਾਲ ਲੱਗਦੇ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਸੋਢੀਆਂ, ਸਕੂਲ ਆਫ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਗੁਰੂ ਜੀ ਦੇ ਸ਼ਬਦ ਗਾਇਨ ਨਾਲ ਹੋਈ। ਹੈੱਡ ਗ੍ਰੰਥੀ ਅਜੀਤ ਸਿੰਘ ਖਮਾਣੋਂ ਅਤੇ ਅਮਨਦੀਪ ਕੌਰ ਨੇ ਗੁਰੂ ਤੇਗ ਬਹਾਦਰ ਜੀ ਤੇ ਮਾਤਾ ਗੁਜਰੀ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।
Advertisement
Advertisement
Advertisement
×

