ਬਾਬਾ ਬੰਦਾ ਸਿੰਘ ਬਹਾਦਰ ਕਾਲਜ ’ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ
ਨੌਵੇਂ ਪਾਤਸ਼ਾਹ ਮਨੁੱਖਤਾ ਦੀ ਰਾਖੀ ਲਈ ਸ਼ਹੀਦ ਹੋਏ: ਧਾਰਨੀ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ‘ਗੁਰੂ ਸਾਹਿਬ ਜੀ ਦੇ ਜੀਵਨ, ਸ਼ਹਾਦਤ ਅਤੇ ਦਰਸ਼ਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਖ਼ਾਲਸਾ ਕਾਲਜ ਪਟਿਆਲਾ ਤੋਂ ਡਾ. ਦਵਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆ ਗੁਰੂ ਸਾਹਿਬ ਦੇ ਜੀਵਨ, ਸ਼ਹਾਦਤ ਸਬੰਧੀ ਵਿਸਥਾਰ ’ਚ ਚਰਚਾ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਕਾਲਜ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਗਰੋਂ ਉਸ ਸਮੇਂ ਕਸ਼ਮੀਰੀ ਪੰਡਤਾਂ ਦੇ ਮੁੜ ਵਸੇਬਾ ਹੋਇਆ। ਉਨ੍ਹਾਂ ਸਮੁੱਚੀ ਮਾਨਵਤਾ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਨੇ ਸਰਕਾਰਾਂ ਤੋਂ ਕਸ਼ਮੀਰੀ ਪੰਡਿਤਾਂ ਜਿਨ੍ਹਾਂ ਨੇ ਅਤਿਵਾਦ ਕਾਰਨ ਕਸ਼ਮੀਰ ’ਚੋਂ ਹਿਜਰਤ ਕੀਤੀ ਸੀ, ਦੇ ਮੁੜ ਵਸੇਬੇ ਤੇ ਉਨ੍ਹਾਂ ਨੂੰ ਉੱਥੇ ਆਪਣਾ ਘਰ, ਸੁਰੱਖਿਆ ਤੇ ਨੌਕਰੀਆਂ ਦੇਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਮੈਬਰ ਅਵਤਾਰ ਸਿੰਘ ਰਿਆ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ’ਚ ਚਰਚਾ ਕੀਤੀ ਜਦੋ ਕਿ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਧੰਨਵਾਦ ਕੀਤਾ।

