ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਪਰੈਲ
ਪਿੰਡ ਬਚਾਓ ਪੰਜਾਬ ਬਚਾਓ ਦੇ ਬੈਨਰ ਹੇਠ ਰਾਸ਼ਟਰੀ ਪੰਚਾਇਤ ਦਿਹਾੜੇ ਨੂੰ ਸਮਰਪਿਤ ਮੌਜੂਦਾ ਸਮੇਂ ਵਿੱਚ ਗ੍ਰਾਮ ਸਭਾ ਦੀ ਭੂਮਿਕਾ ਬਾਰੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਬਾਰੇ ਕੂੰਜੀਵਤ ਭਾਸ਼ਣ ਹਮੀਰ ਸਿੰਘ ਨੇ ਦਿੱਤਾ। ਉਹਨਾਂ ਦੱਸਿਆ ਕਿ ਪਿਛਲੇ ਦਸ ਸਾਲਾਂ ਵਿੱਚ ਪੰਜਾਬ ਸਰਕਾਰ ਦੇ ਬਜ਼ਟ ਦਾ ਇੱਕ ਵੀ ਪੈਸਾ ਪਿੰਡਾਂ ਦੇ ਵਿਕਾਸ ਲਈ ਨਹੀਂ ਭੇਜਿਆ ਗਿਆ ਇਸ ਦੀ ਤਸਦੀਕ ਲੱਖਨਪਾਲ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਵਿੱਚ ਹੁੰਦੀ ਹੈ। ਗਿਆਨੀ ਕੇਵਲ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਪਿੰਡ ਬਚਾਓ ਪੰਜਾਬ ਬਚਾਓ ਦੇ ਕੰਮ ਦੀ ਪ੍ਰਸੰਸਾ ਕੀਤੀ। ਇਸ ਮੌਕੇ ਕਰਨੈਲ ਸਿੰਘ ਜਖੇਪਲ, ਦਰਸ਼ਨ ਸਿੰਘ ਧਨੇਠਾ, ਡਾ. ਮੇਘਾ ਸਿੰਘ, ਤਰਲੋਚਨ ਸਿੰਘ ਸੂਲਰ, ਪ੍ਰੀਤਮ ਸਿੰਘ, ਗਫੁਰ ਜੀ ਜਮਾਤੇ ਇਸਲਾਮੀ, ਅਮਰਜੀਤ ਸਿੰਘ ਵਾਲੀਆ, ਗੁਰਮੀਤ ਸਿੰਘ ਥੂਹੀ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਨੇ ਵਿਚਾਰ ਪੇਸ਼ ਕੀਤੇ। ਸਟੇਜ ਸਕੱਤਰ ਦੀ ਸੇਵਾ ਡਾ. ਖੁਸ਼ਹਾਲ ਸਿੰਘ ਨੇ ਨਿਭਾਗੀ। ਬਲਵੰਤ ਸਿੰਘ ਖੇੜਾ ਨੇ ਸਮਾਗਮ ਦਾ ਪ੍ਰਧਾਨਗੀ ਭਾਸ਼ਣ ਦਿੱਤਾ। ਸਮਾਗਮ ਵਿੱਚ ਸੁਰਿੰਦਰ ਸਿੰਘ ਕਿਸ਼ਨਪੁਰਾ, ਸਰਬਜੀਤ ਸਿੰਘ ਧਾਲੀਵਾਲ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਸੰਧੂ, ਕਿਰਨਜੀਤ ਕੌਰ ਝਨੀਰ ਅਤੇ ਅਮਰਜੀਤ ਸਿੰਘ ਬੁੱਗਾ ਕਲਾਂ ਆਦਿ ਸ਼ਾਮਲ ਹੋਏ।