ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸੀਨੀਅਰ ਕਾਂਸਟੇਬਲ ਤੇ ਸਾਥਣ ਗ੍ਰਿਫ਼ਤਾਰ
ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਪੁਲੀਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਸੀਨੀਅਰ ਕਾਂਸਟੇਬਲ ਅਤੇ ਉਸ ਦੀ ਸਾਥਣ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਰਾਤ ਕਰੀਬ 10 ਵਜੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਖਰੜ ਸਿਟੀ ਥਾਣੇ ਵਿੱਚ...
Advertisement
ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਪੁਲੀਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਸੀਨੀਅਰ ਕਾਂਸਟੇਬਲ ਅਤੇ ਉਸ ਦੀ ਸਾਥਣ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਰਾਤ ਕਰੀਬ 10 ਵਜੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਖਰੜ ਸਿਟੀ ਥਾਣੇ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਕੁਲਦੀਪ ਸਿੰਘ ਤੇ ਉਸ ਦੀ ਸਾਥਣ ਸੰਗੀਤਾ ਬਵੇਜਾ ਵਿਰੁੱਧ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਮਾਮਲਾ ਜੁਲਾਈ 2024 ਵਿੱਚ ਵਾਪਰੀ ਇੱਕ ਰਿਸ਼ਵਤ ਲੈਣ ਦੀ ਘਟਨਾ ਨਾਲ ਸਬੰਧਤ ਹੈ। ਉਦੋਂ ਸ਼ਿਕਾਇਤਕਰਤਾ ਏਐੱਸਆਈ ਹਰੀਸ਼ ਨੇ ਆਪਣੇ ਨਾਲ 6.7 ਲੱਖ ਦੀ ਧੋਖਾਧੜੀ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਦੇ ਆਧਾਰ ’ਤੇ ਥਾਣਾ ਨਵਾਂ ਗਰਾਓਂ ਵਿੱਚ ਕੇਸ ਦਰਜ ਕੀਤਾ ਸੀ। ਕੇਸ ਦਰਜ ਹੋਣ ਤੋਂ ਪਹਿਲਾਂ ਸੀਨੀਅਰ ਕਾਂਸਟੇਬਲ ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ ਕੇਸ ਨਿਬੇੜੇ ਬਦਲੇ 20,000 ਰੁਪਏ ਦੀ ਰਿਸ਼ਵਤ ਲਈ ਸੀ।
Advertisement
Advertisement
×