ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਸੱਤ ਅੰਤਰ-ਸਟੇਟ ਨਾਕੇ

ਪੱਤਰ ਪ੍ਰੇਰਕ ਰੂਪਨਗਰ, 9 ਜੂਨ ਸੀਨੀਅਰ ਕਪਤਾਨ ਪੁਲੀਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਡਿਪਟੀ...
Advertisement

ਪੱਤਰ ਪ੍ਰੇਰਕ

ਰੂਪਨਗਰ, 9 ਜੂਨ

Advertisement

ਸੀਨੀਅਰ ਕਪਤਾਨ ਪੁਲੀਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਡਿਪਟੀ ਇੰਸਪੈਕਟਰ ਜਨਰਲ ਪੁਲੀਸ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਸੱਤ ਅੰਤਰ-ਸਟੇਟ ਨਾਕੇ ਲਗਾ ਕੇ ‘ਅਪਰੇਸ਼ਨ ਸੀਲ-14’ ਚਲਾਇਆ ਗਿਆ। ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਇਸ ਦੌਰਾਨ ਦੋ ਐੱਸਪੀਜ਼, ਚਾਰ ਡੀਐੱਸਪੀਜ਼, ਸੱਤ ਇੰਸਪੈਕਟਰ ਤੇ 88 ਦੇ ਕਰੀਬ ਪੁਲੀਸ ਮੁਲਾਜ਼ਮ ਲਗਾਏ ਗਏ। ਇਸ ਦੌਰਾਨ ਐੱਨਡੀਪੀਐੱਸ ਐਕਟ ਤਹਿਤ ਦੋ ਕੇਸ ਦਰਜ ਕਰ ਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Advertisement
Show comments