ਸੀਵਰੇਜ ਬੋਰਡ ਦੇ ਚੇਅਰਮੈਨ ਵੱਲੋਂ ਟਰੀਟਮੈਂਟ ਪਲਾਂਟ ਤੇ ਸੀਵਰੇਜ ਲਾਈਨਾਂ ਦੇ ਪ੍ਰਾਜੈਕਟ ਦਾ ਜਾਇਜ਼ਾ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਨਵਾਂ ਗਰਾਉਂ ਵਿੱਚ ਬਣਾਏ ਜਾ ਰਹੇ 18.50 ਐੱਮਐੱਲਡੀ ਸਮਰੱਥਾ ਵਾਲੇ ਆਧੁਨਿਕ ਸੀਵਰੇਜ ਟਰੀਟਮੈਂਟ ਪਲਾਂਟ ਅਤੇ 4600 ਮੀਟਰ ਨਵੀਆਂ ਸੀਵਰੇਜ ਲਾਈਨਾਂ ਦੇ ਪ੍ਰਾਜੈਕਟ ਦਾ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ...
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਨਵਾਂ ਗਰਾਉਂ ਵਿੱਚ ਬਣਾਏ ਜਾ ਰਹੇ 18.50 ਐੱਮਐੱਲਡੀ ਸਮਰੱਥਾ ਵਾਲੇ ਆਧੁਨਿਕ ਸੀਵਰੇਜ ਟਰੀਟਮੈਂਟ ਪਲਾਂਟ ਅਤੇ 4600 ਮੀਟਰ ਨਵੀਆਂ ਸੀਵਰੇਜ ਲਾਈਨਾਂ ਦੇ ਪ੍ਰਾਜੈਕਟ ਦਾ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐੱਸ ਐੱਸ ਆਹਲੂਵਾਲੀਆ ਸਣੇ ਬੋਰਡ ਦੇ ਹੋਰ ਅਧਿਕਾਰੀਆਂ ਨੇ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਇਹ ਪ੍ਰਾਜੈਕਟ 35 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਨਵਾਂ ਗਰਾਉਂ ਅਤੇ ਇਸ ਦੇ ਨਾਲ ਲਗਦੇ ਪਿੰਡਾਂ ਨਾਡਾ, ਕਰੌਰਾਂ ਅਤੇ ਕਾਂਸਲ ਦੇ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਨ, ਵਧੀਆ ਸਿਹਤ ਸਹੂਲਤਾਂ ਮਿਲਣਗੀਆਂ। ਡਾ. ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਇਸ ਸਾਰੇ ਪ੍ਰਾਜੈਕਟ ਨੂੰ ਛੇਤੀ ਤੋਂ ਛੇਤੀ ਉੱਚ ਮਿਆਰਾਂ ਨਾਲ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤ। ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨੀਆਂ ਅਤੇ ਉਨ੍ਹਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਏਗਾ, ਬਲਕਿ ਇਲਾਕੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ।