ਸੀਵਰੇਜ ਬੋਰਡ ਦੇ ਉੱਪ ਚੇਅਰਮੈਨ ਵੱਲੋਂ ਤਰਨਤਾਰਨ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਉੱਪ ਚੇਅਰਮੈਨ ਸੁਭਾਸ਼ ਸ਼ਰਮਾ ਲਾਲੜੂ ਵੱਲੋ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਹਾਜ਼ਰੀ ਵਿੱਚ ਅਜ਼ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਟਰੱਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।
ਉਨ੍ਹਾਂ ਵੱਲੋਂ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਰਵਾਨਾ ਕੀਤੇ ਟਰੱਕ ਰਾਹੀਂ 250 ਰਾਸ਼ਨ ਕਿੱਟਾਂ, ਪੀਣ ਵਾਲਾ ਪਾਣੀ, ਆਲੂ, ਪਿਆਜ਼, ਅਤੇ ਪਸ਼ੂਆਂ ਲਈ ਲੋੜੀਂਦਾ ਚਾਰਾ/ਚੋਕਰ ਭੇਜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਜੋ ਕੁਦਰਤੀ ਆਫਤ ਆਈ ਹੈ ਉਸ ਦੇ ਮੱਦੇਨਜ਼ਰ ਪੀੜਤ ਲੋਕਾਂ ਦੀ ਮੱਦਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰੀ ਟੀਮ ਦਿਨ ਰਾਤ ਹੜ੍ਹ ਪੀੜ੍ਹਤ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ। ਪੰਜਾਬ ਵਿੱਚ ਬਹੁਤ ਸਾਰੀ ਜ਼ਮੀਨ ਹੜ੍ਹ ਕਾਰਨ ਪ੍ਰਭਾਵਿਤ ਹੋ ਚੁੱਕੀ ਅਤੇ ਫਸਲਾਂ ਖਰਾਬ ਹੋ ਗਈਆ ਹਨ।
ਉਨ੍ਹਾਂ ਕਿਹਾ ਕਿ ਅੱਜ ਸਾਨੂੰ ਇਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਲਈ ਇਕੱਠੇ ਹੋਣ ਦੀ ਜ਼ਰੂਰਤ ਹੈ। ਡੇਰਾਬਸੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਹਿਯੋਗੀਆਂ ਦੀਆਂ ਸੇਵਾਵਾਂ ਨਾਲ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਜੇਕਰ ਲੋੜ ਪਈ ਤਾਂ ਰਾਹਤ ਸਮੱਗਰੀ ਦੇ ਹੋਰ ਵੀ ਟਰੱਕ ਇਸੇ ਤਰ੍ਹਾਂ ਰਵਾਨਾ ਕੀਤੇ ਜਾਣਗੇ।