DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SGPC elections: ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਵਿਚਾਰ-ਚਰਚਾ

ਵਿਸ਼ਵ ਸਿੱਖ ਸੰਗਠਨ ਵੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਸੈਮੀਨਾਰ ਕਰਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਚਰਚਾ ਕੀਤੀ। ਸਿੱਖ ਚਿੰਤਕਾਂ ਨੇ ਸਰਬਸੰਮਤੀ ਨਾਲ...

  • fb
  • twitter
  • whatsapp
  • whatsapp
featured-img featured-img
ਵਿਸ਼ਵ ਸਿੱਖ ਸੰਗਠਨ ਵੱਲੋਂ ਕਰਵਾਏ ਸੈਮੀਨਾਰ ਵਿੱਚ ਮੌਜੂਦ ਸ਼ਖ਼ਸੀਅਤਾਂ।
Advertisement

ਵਿਸ਼ਵ ਸਿੱਖ ਸੰਗਠਨ ਵੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਸੈਮੀਨਾਰ ਕਰਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਲਈ ਚਰਚਾ ਕੀਤੀ। ਸਿੱਖ ਚਿੰਤਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਪੰਜਾਬ, ਹਰਿਆਣਾ ਦੀ ਤਰਜ਼ ’ਤੇ ਪੁਰਾਣੇ ਕਾਨੂੰਨੀ ਅੜਿੱਕੇ ਦੂਰ ਕਰ ਕੇ ਆਪਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਵੇ ਅਤੇ ਤੁਰੰਤ ਚੋਣਾਂ ਕਰਵਾਏ। ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਵੀਂ ਕਮੇਟੀ ਬਣਾਉਣਾ ਆਪਣੇ ਮੈਨੀਫੈਸਟੋ ਵਿੱਚ ਦਰਜ ਕਰਨ।

ਹਾਈ ਕੋਰਟ ਦੇ ਵਕੀਲ ਨਵਕਿਰਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੀਆਂ ਚੋਣਾਂ 15 ਸਾਲ ਪਹਿਲਾਂ ਹੋਈਆਂ ਸਨ। ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਮੌਜੂਦਾ ਕਮੇਟੀ ਦੇ 150 ਮੈਂਬਰ ਹਾਊਸ ਵਿੱਚੋਂ 34 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ 38 ਸੀਟਾਂ ਖਾਲੀ ਹਨ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਐਕਟ 1925 ਤਹਿਤ ਬਣਦੀ ਹੈ, ਜਿਸ ਵਿੱਚ ਕਈ ਅਸਪਸ਼ਟ ਧਾਰਾਵਾਂ ਪਾ ਕੇ ਕਮੇਟੀ ਨੂੰ ਕੇਂਦਰੀ ਸਰਕਾਰ ਨੇ ਆਪਣੇ ਕੰਟਰੋਲ ਵਿੱਚ ਰੱਖਿਆ ਹੋਇਆ ਹੈ। ਇਸ ਨੂੰ ਕੇਂਦਰ ਦੇ ਹੱਥੋਂ ਬਾਹਰ ਕੱਢਣ ਦੀ ਜ਼ਰੂਰਤ ਹੈ। ਇਸ ਮੌਕੇ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਸਿੱਧੂ, ਕਰਨਲ ਜਸਮੇਰ ਸਿੰਘ ਬਾਲਾ, ਗੁਰਪ੍ਰੀਤ ਸਿੰਘ ਅਤੇ ਗੁਰਬੀਰ ਸਿੰਘ, ਡਾ. ਬਲਕਾਰ ਸਿੰਘ, ਡਾ. ਕੇਹਰ ਸਿੰਘ, ਡਾ. ਬਰਿੰਦਰਾ ਕੌਰ, ਪ੍ਰੋ. ਸ਼ਾਮ ਸਿੰਘ, ਸੀਨੀਅਰ ਵਕੀਲ ਮਨਜੀਤ ਸਿੰਘ ਖਹਿਰਾ, ਰਾਜਵਿੰਦਰ ਸਿੰਘ ਰਾਹੀ, ਪੱਤਰਕਾਰ ਚੰਚਲ ਮਨੋਹਰ ਸਿੰਘ ਸਣੇ ਹੋਰਨਾਂ ਨੇ ਕੇਂਦਰ ਤੋਂ ਕਮੇਟੀ ਮੁਕਤ ਕਰਵਾਉਣ ਦਾ ਸਮਰਥਨ ਕੀਤਾ।

Advertisement

Advertisement
Advertisement
×