DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਨੇ ਸਿੱਖੀ ਸਿਧਾਂਤਾਂ ਦੀ ਉਲੰਘਣਾ ਕੀਤੀ: ਮਾਨ

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਕੇ ਦਰਬਾਰ ਸਾਹਿਬ ਦੇ ਸਤਿਕਾਰਤ ਅਹੁਦੇ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ...

  • fb
  • twitter
  • whatsapp
  • whatsapp
Advertisement

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਕੇ ਦਰਬਾਰ ਸਾਹਿਬ ਦੇ ਸਤਿਕਾਰਤ ਅਹੁਦੇ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖੀ ਸਿਧਾਂਤਾਂ ਦੀ ਉਲੰਘਣਾ ਹੈ ਕਿਉਂਕਿ ਇਸ ਅਹੁਦੇ ’ਤੇ ਬਾਬਾ ਬੁੱਢਾ ਜੀ ਬਿਰਾਜਮਾਨ ਰਹੇ ਹਨ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਹ ਸਾਬਤ ਕਰ ਦਿੱਤਾ ਕਿ ਇਹ ਫ਼ੈਸਲਾ ਕੌਮੀ ਸੋਚ ਅਤੇ ਸਿਧਾਂਤਾਂ ਅਨੁਸਾਰ ਨਹੀਂ, ਬਲਕਿ ਬਾਦਲ ਪਰਿਵਾਰ ਦੇ ਹੁਕਮਾਂ ’ਤੇ ਲਿਆ ਗਿਆ ਹੈ ਜਿਸ ਨੂੰ ਕੌਮ ਕਦੇ ਮਨਜ਼ੂਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਦੋਸ਼ਾਂ ਦੀ ਕਿਸੇ ਤਰ੍ਹਾਂ ਦੀ ਕੋਈ ਜਾਂਚ ਹੀ ਨਹੀਂ ਹੋਈ ਤਾਂ ਕਾਰਜਕਾਰਨੀ ਨੂੰ ਕੋਈ ਹੱਕ ਨਹੀਂ ਕਿ ਉਹ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਉਨ੍ਹਾਂ ਨੂੰ ਸੇਵਾਮੁਕਤ ਕੀਤਾ ਜਾਵੇ।

Advertisement
Advertisement
×