ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅੱਜ ਸ਼ੁਰੂ ਹੋਵੇਗਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ 13 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋਵੇਗਾ। ਇਹ ਨਗਰ ਕੀਰਤਨ...
Advertisement
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ 13 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋਵੇਗਾ। ਇਹ ਨਗਰ ਕੀਰਤਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਸਵੇਰੇ 8:15 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਕਿਲਾ ਆਨੰਦਗੜ੍ਹ ਸਾਹਿਬ, ਕੀਰਤਪੁਰ ਸਾਹਿਬ, ਗੁਰਦੁਆਰਾ ਭੱਠਾ ਸਾਹਿਬ (ਰੋਪੜ), ਖਰੜ, ਬਨੂੜ ਅਤੇ ਸ਼ੰਭੂ ਬਾਰਡਰ ਰਾਹੀਂ ਰਾਤ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿੱਚ ਵਿਸ਼ਰਾਮ ਕਰੇਗਾ। 14 ਨਵੰਬਰ ਨੂੰ ਇਹ ਨਗਰ ਕੀਰਤਨ ਅੰਬਾਲਾ ਤੋਂ ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ ਅਤੇ ਸਿੰਘੂ ਬਾਰਡਰ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ (ਦਿੱਲੀ) ਵਿੱਚ ਸੰਪੂਰਨ ਹੋਵੇਗਾ। ਇਹ ਸ਼ਹੀਦੀ ਯਾਤਰਾ ਸ਼ਹੀਦਾਂ ਦੀ ਕੁਰਬਾਨੀ ਨੂੰ ਸਮਰਪਿਤ ਇਕ ਵਿਸ਼ਾਲ ਪੰਥਕ ਏਕਤਾ ਦਾ ਪ੍ਰਤੀਕ ਬਣੇਗੀ।ਤਸਵੀਰ-- ਬਾਬਾ ਬਲਬੀਰ ਸਿੰਘ
Advertisement
Advertisement
