ਸ਼ਰਮਾ ਵੱਲੋਂ ਰਾਮਲੀਲਾ ਦਾ ਉਦਘਾਟਨ
ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਨੇ ਉਤਰਾਂਚਲ ਸਭਾ ਡੇਰਾਬੱਸੀ ਵੱਲੋਂ ਕਰਵਾਈ ਜਾ ਰਹੀ ਰਾਮ ਲੀਲਾ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਰਾਮ ਲੀਲਾ ਦੇ ਮੰਚਨ ਦੌਰਾਨ ਧਾਰਮਿਕ ਭਾਵਨਾਵਾਂ ਅਤੇ ਮਰਿਆਦਾ ਦਾ ਵਿਸ਼ੇਸ਼ ਧਿਆਨ ਰੱਖਣ ’ਤੇ ਜ਼ੋਰ...
Advertisement
ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਨੇ ਉਤਰਾਂਚਲ ਸਭਾ ਡੇਰਾਬੱਸੀ ਵੱਲੋਂ ਕਰਵਾਈ ਜਾ ਰਹੀ ਰਾਮ ਲੀਲਾ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਰਾਮ ਲੀਲਾ ਦੇ ਮੰਚਨ ਦੌਰਾਨ ਧਾਰਮਿਕ ਭਾਵਨਾਵਾਂ ਅਤੇ ਮਰਿਆਦਾ ਦਾ ਵਿਸ਼ੇਸ਼ ਧਿਆਨ ਰੱਖਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਕਈ ਸਟੇਜਾਂ ਤੇ ਲੱਚਰਤਾ ਸਾਡੇ ਸਮਾਜ ਵਿੱਚ ਆਈ ਗਿਰਾਵਟ ਦਾ ਅਹਿਸਾਸ ਕਰਵਾਉਂਦੀ ਹੈ। ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਤਰਾਂਚਲ ਸਭਾ ਪਿਛਲੇ ਪੱਚੀ ਸਾਲਾਂ ਤੋਂ ਲਗਾਤਾਰ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਮੋਹਰੀ ਰੋਲ ਅਦਾ ਕਰਦੀ ਆ ਰਹੀ ਹੈ ਅਤੇ ਉਹ ਉਦੋਂ ਤੋਂ ਹੀ ਸਭਾ ਦਾ ਮੈਂਬਰ ਹੋਣ ਤੇ ਮਾਣ ਮਹਿਸੂਸ ਕਰਦੇ ਹਨ । ਇਸ ਮੌਕੇ ਸਭਾ ਦੇ ਪ੍ਰਧਾਨ ਜਗਦੀਸ਼ ਪ੍ਰਸ਼ਾਦ ਸੇਮਵਾਲ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਚਾਂਦ ਰਾਣਾ, ਐਡਵੋਕੇਟ ਰਾਹੁਲ ਸ਼ਰਮਾ, ਏ.ਪੀ. ਡੋਭਾਲ, ਜਗਦੀਸ਼ ਪ੍ਰਸਾਦ, ਜੀ.ੲੈਮ. ਚਮੋਲੀ ਹਾਜ਼ਰ ਸਨ ।
Advertisement
Advertisement
×