ਸ਼ਰਮਾ ਕੋ-ਆਪਰੇਟਿਵ ਬੈਂਕ ਦੇ ਬੋਰਡ ਤੋਂ ਬਰਖ਼ਾਸਤ
ਚੰਡੀਗੜ੍ਹ ਸਟੇਟ ਕੋ-ਆਪਰੇਟਿਵ ਬੈਂਕ ਦੇ ਸਾਬਕਾ ਚੇਅਰਮੈਨ ਤੇ ਮੌਜੂਦਾ ਡਾਇਰੈਕਟਰ ਕਮਲ ਕਾਂਤ ਸ਼ਰਮਾ ਨੂੰ ਬਿਨਾਂ ਕੋਈ ਸਪੱਸ਼ਟੀਕਰਨ ਦਿੱਤੇ ਲਗਾਤਾਰ ਤਿੰਨ ਬੋਰਡ ਮੀਟਿੰਗਾਂ ਵਿੱਚ ਸ਼ਾਮਲ ਨਾ ਹੋਣ ’ਤੇ ਬੋਰਡ ਆਫ ਡਾਇਰੈਕਟਰਜ਼ ਤੋਂ ਹਟਾ ਦਿੱਤਾ ਹੈ। ਇਸ ਬਾਰੇ ਬੈਂਕ ਦੀ ਮੈਨੇਜਿੰਗ ਡਾਇਰੈਕਟਰ...
Advertisement
ਚੰਡੀਗੜ੍ਹ ਸਟੇਟ ਕੋ-ਆਪਰੇਟਿਵ ਬੈਂਕ ਦੇ ਸਾਬਕਾ ਚੇਅਰਮੈਨ ਤੇ ਮੌਜੂਦਾ ਡਾਇਰੈਕਟਰ ਕਮਲ ਕਾਂਤ ਸ਼ਰਮਾ ਨੂੰ ਬਿਨਾਂ ਕੋਈ ਸਪੱਸ਼ਟੀਕਰਨ ਦਿੱਤੇ ਲਗਾਤਾਰ ਤਿੰਨ ਬੋਰਡ ਮੀਟਿੰਗਾਂ ਵਿੱਚ ਸ਼ਾਮਲ ਨਾ ਹੋਣ ’ਤੇ ਬੋਰਡ ਆਫ ਡਾਇਰੈਕਟਰਜ਼ ਤੋਂ ਹਟਾ ਦਿੱਤਾ ਹੈ। ਇਸ ਬਾਰੇ ਬੈਂਕ ਦੀ ਮੈਨੇਜਿੰਗ ਡਾਇਰੈਕਟਰ ਅਨੁਰਾਧਾ ਐਸ. ਚਗਤੀ ਨੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ, ਚੰਡੀਗੜ੍ਹ ਨੂੰ ਅਧਿਕਾਰਤ ਪੱਤਰ ਰਾਹੀਂ ਰਸਮੀ ਤੌਰ ’ਤੇ ਸੂਚਿਤ ਕੀਤਾ ਹੈ। ਪੱਤਰ ਵਿੱਚ ਕਿਹਾ ਕਿ ਇਸ ਸਾਲ ਤਿੰਨ ਬੋਰਡ ਮੀਟਿੰਗਾਂ ਬੁਲਾਈਆਂ ਗਈਆਂ ਸਨ ਅਤੇ ਸ਼ਰਮਾ ਸਣੇ ਸਾਰੇ ਡਾਇਰੈਕਟਰਾਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਸੀ। ਇਸ ਦੇ ਬਾਵਜੂਦ ਕਮਲ ਕਾਂਤ ਸ਼ਰਮਾ ਬਿਨਾਂ ਕੋਈ ਕਾਰਨ ਦੱਸੇ ਤਿੰਨੋਂ ਮੀਟਿੰਗਾਂ ਤੋਂ ਗ਼ੈਰਹਾਜ਼ਰ ਰਹੇ। ਇਸ ਬਾਰੇ ਬੈਂਕ ਦੇ ਚੇਅਰਮੈਨ ਸਤਿੰਦਰ ਪਾਲ ਸਿੰਘ ਸਿੱਧੂ ਨੇ ਪੁਸ਼ਟੀ ਕੀਤੀ ਹੈ।
Advertisement
Advertisement