ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 13 ਦਸੰਬਰ
ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਵਿਧਾਇਕ ਐੱਨਕੇ ਸ਼ਰਮਾ ਦਾ ਨਜ਼ਦੀਕੀ ਤੇ ਉਨ੍ਹਾਂ ਦੇ ਜੱਦੀ ਪਿੰਡ ਲੋਹਗੜ੍ਹ ਦਾ ਆਗੂ ਗੁਰਚਰਨ ਸਿੰਘ ਚੰਨੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ। ਰੰਗਲਾ ਪੰਜਾਬ ਵੈੱਲਫੇਅਰ ਕਲੱਬ ਲੋਹਗੜ੍ਹ ਦੇ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੇ ਆਪਣੇ ਦਰਜਨਾਂ ਸਾਥੀਆਂ ਨਾਲ ਅੱਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਲੋਹਗੜ੍ਹ ਨਾਲ ਸਬੰਧਤ ਸੇਵਕ ਸਿੰਘ, ਮੇਹਰ ਸਿੰਘ, ਇਕਬਾਲ ਸਿੰਘ, ਗੁਰਪਾਲ ਸਿੰਘ, ਰਣਜੀਤ ਸਿੰਘ, ਭਗਵੰਤ ਸਿੰਘ, ਅਮਰਿੰਦਰ ਸਿੰਘ, ਹੁਕਮ ਸਿੰਘ, ਕਰਮ ਸਿੰਘ, ਬੰਤ ਸਿੰਘ, ਗੁਰਜੀਤ ਸਿੰਘ ਸਮੇਤ ਹੋਰ ਸ਼ਾਮਲ ਹਨ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸ੍ਰੀ ਢਿੱਲੋਂ ਨੇ ਸਿਰੋਪਾ ਪਾ ਕੇ ਪਾਰਟੀ ’ਚ ਸ਼ਾਮਲ ਕੀਤਾ। ਸ੍ਰੀ ਢਿੱਲੋਂ ਨੇ ਕਿਹਾ ਕਿ ਆਉਣ ਵਾਲੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਆਪਣੀ ਕੌਂਸਲ ਬਣਾ ਕੇ ਸ਼ਹਿਰ ਦਾ ਯੋਜਨਾਵੱਧ ਵਿਕਾਸ ਕਰੇਗੀ।