DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵੱਲੋਂ ਲੈਂਡ ਪੂਲਿੰਗ ਐਕਟ ਖ਼ਿਲਾਫ਼ ਪ੍ਰਦਰਸ਼ਨ

ਮਜ਼ਦੂਰਾਂ, ਦੁਕਾਨਦਾਰਾਂ ਤੇ ਹੋਰ ਵਰਗਾਂ ਨੂੰ ਵੀ ਪ੍ਰਭਾਵਿਤ ਕਰੇਗੀ ਪਾਲਿਸੀ: ਭੰਗੂ
  • fb
  • twitter
  • whatsapp
  • whatsapp
featured-img featured-img
ਬਲਾਕ ਮਾਜਰੀ ਵਿੱਚ ਪ੍ਰਦਰਸ਼ਨ ਕਰਦੇ ਹੋਏ ਸ਼ੇਰ-ਏ-ਪੰਜਾਬ ਯੂਨੀਅਨ ਦੇ ਕਾਰਕੁਨ।
Advertisement
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਅੱਜ ਬਲਾਕ ਮਾਜਰੀ ਵਿੱਚ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਐਕਟ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਇਹ ਐਕਟ ਤੁਰੰਤ ਵਾਪਲ ਲੈਣ ਦੀ ਮੰਗ ਕਰਦਿਆਂ ਜਥੇਬੰਦੀ ਵਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੀਤਾ ਫਾਂਟਵਾਂ ਦੀ ਅਗਵਾਈ ਵਿੱਚ ਹੋਏ ਇਕੱਠ ਨੂੰ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਐਕਟ ਕੇਵਲ ਕਿਸਾਨਾਂ ਨੂੰ ਹੀ ਕੰਗਾਲ ਨਹੀਂ ਕਰੇਗਾ ਸਗੋਂ ਮਜ਼ਦੂਰਾਂ ਅਤੇ ਦੁਕਾਦਾਰਾਂ ਤੋਂ ਇਲਾਵਾ ਹਰ ਵਰਗ ’ਤੇ ਇਸ ਦਾ ਮਾੜਾ ਪ੍ਰਭਾਵ ਪਏਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ ਪਹਿਲਾਂ ਹੀ ਇਸ ਸਭ ਕੁਝ ਦਾ ਸੰਤਾਪ ਭੋਗ ਰਿਹਾ। ਸ੍ਰੀ ਭੰਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਝੂਠਾ ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦਕਿ ਇਹ ਐਕਟ ਕਿਸਾਨੀ ’ਤੇ ਸਿੱਧਾ ਡਾਕਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਇਸ ਐਕਟ ਨੂੰ ਵਾਪਸ ਲਏ ਜਾਣ ਤੱਕ ਸੰਘਰਸ਼ ਕੀਤਾ ਜਾਵੇਗਾ।

Advertisement

ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੀਤਾ ਫਾਂਟਵਾਂ ਨੇ ਕਿਹਾ ਕਿ ਜਥੇਬੰਦੀ ਵਲੋਂ ਬੰਦੀ ਸਿੰਘਾ ਦੀ ਰਿਹਾਈ ਲਈ 4 ਅਸਗਤ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਜਾਣਗੇ। ਆਗੂਆਂ ਨੇ ਚਿੱਪ ਵਾਲੇ ਮੀਟਰ ਲਗਾਏ ਜਾਣ ਵਾਲੀ ਸਕੀਮ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਕੀਤ ਸਿੰਘ ਸੇਖੋ ਕਕਰਾਲੀ, ਅਮਨਦੀਪ ਸਿੰਘ ਗੋਲਡੀ ਅਕਾਲਗੜ੍ਹ, ਮਲਕੀਤ ਸਿੰਘ ਢਕੋਰਾ, ਮੇਜਰ ਸਿੰਘ ਸੰਗਤਪੁਰਾ, ਰਣਧੀਰ ਸਿੰਘ ਕਾਦੀਮਾਜਰਾ, ਸਰਬਜੀਤ ਸਿੰਘ ਕਾਦੀਮਾਜਰਾ, ਸੁਪਿੰਦਰ ਸਿੰਘ ਅਤੇ ਬਲਜੀਤ ਸਿੰਘ ਧਕਤਾਣਾ ਹਾਜ਼ਰ ਸਨ।

Advertisement
×