ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵੱਲੋਂ ਲੈਂਡ ਪੂਲਿੰਗ ਐਕਟ ਖ਼ਿਲਾਫ਼ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਐਕਟ ਕੇਵਲ ਕਿਸਾਨਾਂ ਨੂੰ ਹੀ ਕੰਗਾਲ ਨਹੀਂ ਕਰੇਗਾ ਸਗੋਂ ਮਜ਼ਦੂਰਾਂ ਅਤੇ ਦੁਕਾਦਾਰਾਂ ਤੋਂ ਇਲਾਵਾ ਹਰ ਵਰਗ ’ਤੇ ਇਸ ਦਾ ਮਾੜਾ ਪ੍ਰਭਾਵ ਪਏਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ ਪਹਿਲਾਂ ਹੀ ਇਸ ਸਭ ਕੁਝ ਦਾ ਸੰਤਾਪ ਭੋਗ ਰਿਹਾ। ਸ੍ਰੀ ਭੰਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਝੂਠਾ ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦਕਿ ਇਹ ਐਕਟ ਕਿਸਾਨੀ ’ਤੇ ਸਿੱਧਾ ਡਾਕਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਇਸ ਐਕਟ ਨੂੰ ਵਾਪਸ ਲਏ ਜਾਣ ਤੱਕ ਸੰਘਰਸ਼ ਕੀਤਾ ਜਾਵੇਗਾ।
ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੀਤਾ ਫਾਂਟਵਾਂ ਨੇ ਕਿਹਾ ਕਿ ਜਥੇਬੰਦੀ ਵਲੋਂ ਬੰਦੀ ਸਿੰਘਾ ਦੀ ਰਿਹਾਈ ਲਈ 4 ਅਸਗਤ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਜਾਣਗੇ। ਆਗੂਆਂ ਨੇ ਚਿੱਪ ਵਾਲੇ ਮੀਟਰ ਲਗਾਏ ਜਾਣ ਵਾਲੀ ਸਕੀਮ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਮੀਟਿੰਗ ਵਿੱਚ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਕੀਤ ਸਿੰਘ ਸੇਖੋ ਕਕਰਾਲੀ, ਅਮਨਦੀਪ ਸਿੰਘ ਗੋਲਡੀ ਅਕਾਲਗੜ੍ਹ, ਮਲਕੀਤ ਸਿੰਘ ਢਕੋਰਾ, ਮੇਜਰ ਸਿੰਘ ਸੰਗਤਪੁਰਾ, ਰਣਧੀਰ ਸਿੰਘ ਕਾਦੀਮਾਜਰਾ, ਸਰਬਜੀਤ ਸਿੰਘ ਕਾਦੀਮਾਜਰਾ, ਸੁਪਿੰਦਰ ਸਿੰਘ ਅਤੇ ਬਲਜੀਤ ਸਿੰਘ ਧਕਤਾਣਾ ਹਾਜ਼ਰ ਸਨ।