Shiromani Akali Dal: ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸੀ ਬੀ ਆਈ ਜਾਂਚ ਹੋਵੇ: ਸ਼ਰਮਾ
ਸ਼੍ੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਤੋਂ ਸਾਬਕਾ ਵਿਧਾਇਕ ਐੱਨ ਕੇ ਸ਼ਰਮਾ ਨੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਉੱਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਯੋਜਨਾ ਨੂੰ ਨਿਰਪੱਖ ਢੰਗ ਨਾਲ ਲਾਗੂ ਕਰਨ ਦੀ ਬਜਾਇ ਸਿਆਸੀ ਲਾਭ ਲਈ...
Advertisement
ਸ਼੍ੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਤੋਂ ਸਾਬਕਾ ਵਿਧਾਇਕ ਐੱਨ ਕੇ ਸ਼ਰਮਾ ਨੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਉੱਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਯੋਜਨਾ ਨੂੰ ਨਿਰਪੱਖ ਢੰਗ ਨਾਲ ਲਾਗੂ ਕਰਨ ਦੀ ਬਜਾਇ ਸਿਆਸੀ ਲਾਭ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ਦੀ ਸੀ ਬੀ ਆਈ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਸ਼੍ਰੀ ਸ਼ਰਮਾ ਨੇ ਕਿਹਾ ਕਿ ‘ਆਪ’ ਨੇ ਚੋਣਾਂ ਸਮੇਂ ਹਰ ਯੋਗ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਯੋਜਨਾ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਵੀ ਲਾਭਪਾਤਰੀਆਂ ਦੀ ਚੋਣ ਵਿੱਚ ਪਾਰਦਰਸ਼ਤਾ ਨਹੀਂ ਦਿਖਾਈ ਦੇ ਰਹੀ। ਸਰਕਾਰ ਯੋਜਨਾ ਨੂੰ ਵੋਟ ਬੈਂਕ ਦੀ ਰਾਜਨੀਤੀ ਲਈ ਵਰਤ ਰਹੀ ਹੈ। ‘ਸਖੀਆਂ’ ਦੀ ਨਿਯੁਕਤੀ ਬਿਨਾਂ ਕਿਸੇ ਸਪੱਸ਼ਟ ਮਾਪਦੰਡ ਦੇ ਕੀਤੀ ਗਈ ਹੈ। ਫਾਰਮ ਭਰਨ ਦੀ ਪ੍ਰਕਿਰਿਆ ਵਿੱਚ ਵੀ ਪੱਖਪਾਤ ਦੇ ਦੋਸ਼ ਸਾਹਮਣੇ ਆ ਰਹੇ ਹਨ।
Advertisement
Advertisement
×

