ਬੇਅਦਬੀ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ: ਚਾਵਲਾ

ਬੇਅਦਬੀ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ: ਚਾਵਲਾ

ਬੀਐੱਸ ਚਾਨਾ

ਸ੍ਰੀ ਆਨੰਪੁਰ ਸਾਹਿਬ, 6 ਜੁਲਾਈ

ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਵਿੱਚ ਜਾਂਚ ਰਿਪੋਰਟ ਜਨਤਕ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਅਤੇ ਵਰਕਰਾਂ ਵੱਲੋਂ ਇਸ ਮਾਮਲੇ ਨੂੰ ਬੇਲੋੜਾ ਉਛਾਲਣ ਵਾਲੀਆਂ ਵਿਰੋਧੀ ਪਾਰਟੀਆਂ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਅਕਾਲੀ ਦਲ ਦੀ ਮਕਬੂਲੀਅਤ ਨੂੰ ਸੱਟ ਮਾਰਨ ਲਈ ਕੂੜ ਦਾ ਸਹਾਰਾ ਲਿਆ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਵਰਗੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬੜੇ ਨੀਵੇਂ ਪੱਧਰ ਦੀ ਰਾਜਨੀਤੀ ਕੀਤੀ ਗਈ। ਭਾਈ ਚਾਵਲਾ ਨੇ ਕਿਹਾ ਕਿ ਬੇਅਦਬੀ ਸਬੰਧੀ ਜਾਂਚ ਦੀ ਰਿਪੋਰਟ ਪੰਥਕ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਣ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਨ੍ਹਾਂ ਬੇਅਦਬੀਆਂ ਦੇ ਮਾਮਲੇ ਵਿੱਚ ਕੁੱਝ ਵੀ ਲੈਣਾ-ਦੇਣਾ ਨਹੀਂ ਸੀ। ਇਸ ਮੌਕੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਜਥੇਦਾਰ ਰਾਮ ਸਿੰਘ, ਜਥੇਦਾਰ ਮੋਹਨ ਸਿੰਘ ਢਾਹੇਂ, ਜਥੇਦਾਰ ਸੰਤੋਖ ਸਿੰਘ, ਨਿਰਮਲ ਸਿੰਘ ਹਰੀਵਾਲ, ਗੁਰਬਚਨ ਸਿੰਘ ਲੋਧੀਪੁਰ, ਅਜਮੇਰ ਸਿੰਘ, ਦਲਜੀਤ ਸਿੰਘ ਭੱਟੋਂ, ਕਰਨੈਲ ਸਿੰਘ ਭਰਤਗੜ੍ਹ, ਬਾਬਾ ਦਿਲਬਾਗ ਸਿੰਘ ਮਾਣਕੂਮਾਜਰਾ, ਖੁਸ਼ਹਾਲ ਸਿੰਘ ਬਰੂਵਾਲ, ਜਰਨੈਲ ਸਿੰਘ ਰਾਜੂ, ਬਲਦੇਵ ਸਿੰਘ ਨਿੱਕੂਵਾਲ, ਦਮੋਦਰ ਸਿੰਘ, ਦਵਿੰਦਰ ਸਿੰਘ ਢਿਲੋਂ, ਰਣਬੀਰ ਸਿੰਘ, ਜਸਵਿੰਦਰ ਕੌਰ ਸੱਗ, ਸਤਨਾਮ ਸਿੰਘ ਤੇ ਰਵਿੰਦਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All