ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਡੈਲੀਗੇਟਸ ਦਾ ਇਜਲਾਸ
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹੇ ਦੇ ਡੈਲੀਗੇਟਸ ਦਾ ਇਜਲਾਸ ਅੱਜ ਇਥੇ ਜ਼ਿਲ੍ਹਾ ਆਬਜ਼ਰਵਰ ਬਿਕਰਮਜੀਤ ਸਿੰਘ ਖਾਲਸਾ ਅਤੇ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੋਇਆ, ਜਿਸ ਵਿੱਚ ਡੈਲੀਗੇਟਸ ਤੋਂ ਇਲਾਵਾ ਹਲਕਾ ਅਮਲੋਹ ਦੇ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬੱਸੀ ਪਠਾਣਾਂ ਤੋਂ ਦਰਬਾਰਾ ਸਿੰਘ ਗੁਰੂ, ਸੀਨੀਅਰ ਆਗੂ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਅਵਤਾਰ ਸਿੰਘ ਰਿਆ ਅਤੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਵਿਸੇਸ਼ ਤੌਰ
’ਤੇ ਸ਼ਿਰਕਤ ਕੀਤੀ। ਸ੍ਰੀ ਖਾਲਸਾ ਅਤੇ ਢਿੱਲੋਂ ਨੇ ਬਿਕਰਮ ਸਿੰਘ ਮਜੀਠੀਆ ’ਤੇ ਝੂਠੇ ਕੇਸ ਬਣਾਉਣ ਦੀ ਨਿਖੇਧੀ ਕੀਤੀ। ਇਸ ਮੌਕੇ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਬਨਾਉਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੇ ਗਏ। ਮੀਟਿੰਗ ਵਿੱਚ ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸੀਨੀਅਰ ਆਗੂ ਹਰਬੰਸ ਸਿੰਘ ਬਡਾਲੀ, ਕੁਲਦੀਪ ਸਿੰਘ ਮਛਰਾਈ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ