DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Shiromani Akali Dal: ਸਰਕਾਰ ਬਿਨਾਂ ਦੇਰੀ ਡੀ ਏ ਦਾ ਭੁਗਤਾਨ ਕਰੇ: ਸੋਹਾਣਾ

ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਾਈ ਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਥਾਂ ਤੁਰੰਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ ਏ ਦਾ ਭੁਗਤਾਨ ਕੀਤਾ...

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਚਿੱਲਾ
Advertisement

ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਾਈ ਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਥਾਂ ਤੁਰੰਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ ਏ ਦਾ ਭੁਗਤਾਨ ਕੀਤਾ ਜਾਵੇ। ਉਹ ਅੱਜ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਹਰਜੀਤ ਸਿੰਘ ਸੀ ਏ ਅਤੇ ਰਮਨਦੀਪ ਸਿੰਘ ਬਾਵਾ ਵੀ ਹਾਜ਼ਰ ਸਨ।

ਸ੍ਰੀ ਸੋਹਾਣਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਕਾਨੂੰਨ ਅਤੇ ਮੁਲਾਜ਼ਮ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਦਾ ਬਿਆਨ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ ਏ ਦਾ ਭੁਗਤਾਨ ਕਰਨ ਤੋਂ ਭੱਜਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਹਰ ਥਾਂ ਖ਼ਜ਼ਾਨਾ ਭਰਿਆ ਹੋਣ ਦੀ ਗੱਲ ਕਰਦੇ ਹਨ ਪਰ ਦੂਜੇ ਪਾਸੇ ਅਦਾਲਤੀ ਨਿਰਦੇਸ਼ਾਂ ਨੂੰ ਵੀ ਅੱਗੇ ਤੋਂ ਅੱਗੇ ਚੁਣੌਤੀ ਦੇ ਰਹੇ ਹਨ।

Advertisement

Advertisement
Advertisement
×