Shiromani Akali Dal: ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵੱਲੋਂ ਰੋਸ ਮਾਰਚ
ਫਿਲਮ ‘ਸਤਲੁਜ’ ’ਤੇ ਲਾਈ ਪਾਬੰਦੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਸ ਮਾਰਚ ਕੀਤਾ ਗਿਆ। ਅਕਾਲੀ ਆਗੂਆਂ, ਵਰਕਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸਿੱਖ ਸੰਗਤ ਨੇ ਕੇਂਦਰ ਤੇ ਪੰਜਾਬ ਸਰਕਾਰ...
ਫਿਲਮ ‘ਸਤਲੁਜ’ ’ਤੇ ਲਾਈ ਪਾਬੰਦੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਸ ਮਾਰਚ ਕੀਤਾ ਗਿਆ। ਅਕਾਲੀ ਆਗੂਆਂ, ਵਰਕਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸਿੱਖ ਸੰਗਤ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਉਪਰੰਤ ਐੱਸ ਡੀ ਐੱਮ ਆਨੰਦਪੁਰ ਸਾਹਿਬ ਨੂੰ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
ਮਾਰਚ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕੀਤੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਫਿਲਮ ’ਤੇ ਪਾਬੰਦੀ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਹੈ।
ਇਸ ਤੋਂ ਇਲਾਵਾ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਮਟੌਰ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਕਲੋਤਾ, ਦਵਿੰਦਰ ਸਿੰਘ ਢਿੱਲੋਂ, ਜਥੇਦਾਰ ਰਾਮ ਸਿੰਘ ਆਦਿ ਮੌਜੂਦ ਸਨ।

