DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shiromani Akali Dal (Punar Surjeet) ਨੇ ਚੰਡੀਗੜ੍ਹ ਵੱਲ ਰੁਖ਼ ਕੀਤਾ

ਨਗਰ ਨਿਗਮ ਚੋਣ ਲਡ਼ਨ ਦਾ ਐਲਾਨ; ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਸਹੂਲਤਾਂ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਦੀ ਸਿਆਸਤ ਵਿੱਚ ਪੈਰ ਜਮਾਉਣ ਤੋਂ ਬਾਅਦ ਰਾਜਧਾਨੀ ਚੰਡੀਗੜ੍ਹ ਦੀ ਸਿਆਸਤ ਵਿੱਚ ਵੀ ਪੈਰ ਰੱਖ ਲਿਆ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ ਵਿੱਚ ਦਸੰਬਰ ਮਹੀਨੇ ਦੌਰਾਨ ਹੋਣ ਵਾਲੀ ਨਗਰ ਨਿਗਮ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਗੁਰਜੀਤ ਸਿੰਘ ਤਲਵੰਡੀ ਤੇ ਹੋਰਨਾਂ ਆਗੂਆਂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਕੀਤਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਡੀ ਗਿਣਤੀ ਵਿੱਚ ਲੋਕ ਨਾਰਾਜ਼ ਹਨ, ਜਿਨ੍ਹਾਂ ਵੱਲੋਂ ਪੁਨਰ ਸੁਰਜੀਤ ਨਾਲ ਜੁੜਨ ਦਾ ਫੈਸਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਮਜ਼ਬੂਤੀ ਨਾਲ ਅੱਗੇ ਵਧੇਗਾ।

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀਆਂ ਅਤੇ ਆਰਥਿਕ ਪੱਖੋਂ ਗਰੀਬ ਵਰਗ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਇਸ ਲਈ ਪਹਿਲਾਂ 30 ਹਜ਼ਾਰ ਰੁਪਏ ਮਹੀਨੇ ਤੋਂ ਘੱਟ ਆਮਦਨ ਵਾਲੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਅਤੇ 30 ਹਜ਼ਾਰ ਲਿਟਰ ਹਰ ਮਹੀਨੇ ਮੁਫ਼ਤ ਪਾਣੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਲਾਗੂ ਕੀਤਾ ਜਾਵੇ।

Advertisement

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ 24 ਘੰਟੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਚੰਡੀਗੜ੍ਹ ਦੇ 22 ਪਿੰਡਾਂ ਦਾ ਕੇਂਦਰ ਸਰਕਾਰ ਦੀ ਸਕੀਮ ਅਧੀਨ ਪਹਿਲ ਦੇ ਆਧਾਰ ’ਤੇ ਵਿਕਾਸ ਯਕੀਨੀ ਬਣਾਇਆ ਜਾਵੇ। ਇਸ ਮੌਕੇ ਗੁਰਨਾਮ ਸਿੰਘ ਸਿੱਧੂ, ਮਹਿੰਦਰ ਸਿੰਘ, ਅਮਰਿੰਦਰ ਸਿੰਘ, ਗੁਰਦਿਆਲ ਸਿੰਘ, ਕ੍ਰਿਪਾਲ ਸਿੰਘ, ਜਸਪਾਲ ਸਿੰਘ ਹਾਜ਼ਰ ਸਨ।

Advertisement

Advertisement
×