ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਹੱਤਿਆ ਮਾਮਲੇ ’ਚ ਸ਼ੂਟਰ ਗ੍ਰਿਫ਼ਤਾਰ
ਮੁਹਾਲੀ ਪੁਲੀਸ ਦੇ ਸੀ ਆਈ ਏ ਸਟਾਫ਼ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੇਸ਼ੀ ਭੁਗਤਣ ਆਏ ਗੁਰਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਸ਼ੂਟਰ ਗੌਰਵ ਉਰਫ਼ ਬਾਵਾ ਨੂੰ ਮੋਗਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਕਾਤਲਾਂ ਦੀ...
Advertisement
ਮੁਹਾਲੀ ਪੁਲੀਸ ਦੇ ਸੀ ਆਈ ਏ ਸਟਾਫ਼ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੇਸ਼ੀ ਭੁਗਤਣ ਆਏ ਗੁਰਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਸ਼ੂਟਰ ਗੌਰਵ ਉਰਫ਼ ਬਾਵਾ ਨੂੰ ਮੋਗਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਕਾਤਲਾਂ ਦੀ ਮਦਦ ਕਰਨ ਦੇ ਦੋਸ਼ ਹੇਠ ਗੌਰਵ ਦੇ ਭਰਾ ਪ੍ਰਿੰਸ ਨੂੰ ਵੀ ਕਾਬੂ ਕੀਤਾ ਹੈ ਜਿਹੜਾ ਕਿ ਪਹਿਲਾਂ ਹੀ ਇੱਕ ਕਤਲ ਕੇਸ ਵਿਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ। ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 28 ਜਨਵਰੀ ਨੂੰ ਜਿਨ੍ਹਾਂ ਦੋ ਮੋਟਰਸਾਈਕਲ ਸਵਾਰਾਂ ਨੇ ਗੁਰਵਿੰਦਰ ਸਿੰਘ ਵਾਸੀ ਰੁੜਕੀ (ਖਰੜ) ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਸੀ ਉਨ੍ਹਾਂ ਵਿੱਚ ਇੱਕ ਸ਼ੂਟਰ ਗੌਰਵ ਉਰਫ਼ ਬਾਵਾ ਵਾਸੀ ਫ਼ਿਰੋਜ਼ਪੁਰ ਸਿਟੀ ਸੀ। ਉਨ੍ਹਾਂ ਦੱਸਿਆ ਕਿ ਇੱਕ ਸ਼ੂਟਰ ਦੀ ਭਾਲ ਜਾਰੀ ਹੈ।
Advertisement
Advertisement
×

