ਮੁਹਾਲੀ ਜ਼ਿਲ੍ਹੇ ਵਿੱਚ ਪੜਾਅਵਾਰ ਖੁੱਲ੍ਹਣਗੀਆਂ ਦੁਕਾਨਾਂ

ਮੁਹਾਲੀ ਜ਼ਿਲ੍ਹੇ ਵਿੱਚ ਪੜਾਅਵਾਰ ਖੁੱਲ੍ਹਣਗੀਆਂ ਦੁਕਾਨਾਂ

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 7 ਮਈ

ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਆਖ਼ਰਕਾਰ ਸਾਰੇ ਭਾਈਵਾਲਾਂ ਨਾਲ ਵਿਚਾਰ ਚਰਚਾ ਤੋਂ ਬਾਅਦ ਸੀਆਰਪੀਸੀ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੁੱਕਰਵਾਰ ਨੂੰ ਦੇਰ ਸ਼ਾਮ ਮੁਹਾਲੀ ਜ਼ਿਲ੍ਹੇ ਵਿੱਚ ਸ਼ਰਤਾਂ ਅਧੀਨ ਦੁਕਾਨਾਂ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਹੁਕਮ ਦਿੱਤਾ ਹੈ।

ਤਾਜ਼ਾ ਸ਼ਰਤਾਂ ਅਨੁਸਾਰ ਕੋਈ ਵੀ ਸ਼ੌਪਿੰਗ ਮਾਲ ਜਾਂ ਸਿੰਗਲ/ਮਲਟੀ-ਬ੍ਰਾਂਡ ਰਿਟੇਲ ਸਟੈਂਡ ਅਲੋਨ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਸ਼ਹਿਰੀ ਖੇਤਰਾਂ ਵਿੱਚ ਸਾਰੀਆਂ ਦੁਕਾਨਾਂ ਪੜਾਅਵਾਰ ਖੁੱਲ੍ਹਣਗੀਆਂ ਤਾਂ ਕਿ ਰੋਜ਼ਾਨਾ 50 ਫੀਸਦੀ ਦੁਕਾਨਾਂ ਹੀ ਖੋਲ੍ਹੀਆਂ ਜਾ ਸਕਣ। ਈਵਨ (ਜਿਸਤ) ਦੁਕਾਨਾਂ 10, 12 ਮਈ ਅਤੇ ਔਡ (ਟਾਂਕ) ਦੁਕਾਨਾਂ 11 ਮਈ, 13 ਅਤੇ ਇਸ ਵਾਂਗ ਖੁੱਲ੍ਹਣਗੀਆਂ। ਮੁਹਾਲੀ ਨਗਰ ਨਿਗਮ/ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ, ਏਡੀਐਮ/ਐਸਡੀਐਮ ਦੀ ਸਮੁੱਚੀ ਨਿਗਰਾਨੀ ਅਧੀਨ ਸਬੰਧਤ ਮਾਰਕੀਟ ਐਸੋਸੀਏਸ਼ਨਾਂ ਵੱਲੋਂ ਦੁਕਾਨਾਂ ਨੂੰ ਔਡ/ਈਵਨ ਜਾਂ (1 ਅਤੇ 2) ਮਾਰਕ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਮਾਰਕੀਟ ਐਸੋਸੀਏਸ਼ਨਾਂ ਵੱਲੋਂ ਕੋਵਿਡ ਮਾਨੀਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਨਾਮ ਪ੍ਰਮੁੱਖਤਾ ਨਾਲ ਦਰਸਾਏ ਜਾਣਗੇ। ਉਹ ਨਿੱਜੀ ਤੌਰ ’ਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਰੈਸਟੋਰੈਂਟ/ਖਾਣ ਦੀਆਂ ਦੁਕਾਨਾਂ ਸਿਰਫ 9 ਵਜੇ ਤੱਕ ਹੋਮ ਡਿਲਵਰੀ ਲਈ ਖੁੱਲ੍ਹ ਸਕਣਗੀਆਂ ਪਰ ਲੋਕ ਬੈਠ ਕੇ ਨਹੀਂ ਲੈ ਖਾ ਸਕਦੇ। ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਜਿਵੇਂ ਇਲੈਕਟ੍ਰੀਸ਼ੀਅਨ, ਪਲੰਬਰ, ਆਈ.ਟੀ. ਮੁਰੰਮਤ ਆਦਿ ਨੂੰ ਆਗਿਆ ਹੋਵੇਗੀ। ਨਿੱਜੀ ਦਫ਼ਤਰਾਂ ਨੂੰ ਬਿਨਾਂ ਕਿਸੇ ਵੱਖਰੀ ਆਗਿਆ ਦੇ ਖੋਲ੍ਹਣ ਦੀ ਆਗਿਆ ਹੈ ਪਰ ਭੀੜ ਤੋਂ ਬਚਣ ਲਈ ਕਿਸੇ ਵੀ ਸਮੇਂ ਸਿਰਫ਼ 33% ਸਟਾਫ਼ ਹੀ ਬੁਲਾਉਣ ਦੀ ਆਗਿਆ ਹੋਵੇਗੀ।

ਕੈਮਿਸਟਾਂ ਨੂੰ ਰੈਮਡੇਸਿਵਿਰ ਮੁਹੱਈਆ ਕਰਵਾਏ ਜਾਣਗੇ: ਡੀਸੀ

ਐੱਸਏਐੱਸ ਨਗਰ (ਪੱਤਰ ਪ੍ਰੇਰਕ): ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਰਕਾਰ ਵੱਲੋਂ ਰੈਮਡੇਸਿਵਿਰ ਇੰਜੈਕਸ਼ਨ ਸਬੰਧੀ ਪ੍ਰਾਪਤ ਕੀਤੀ ਜਾਣ ਵਾਲੀ ਸਪਲਾਈ ਕੇਂਦਰੀ ਸਟੋਰਾਂ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਅਲਾਟ ਕੀਤੀ ਜਾਵੇਗੀ ਅਤੇ ਜਿਸ ਦੀ ਸਪਲਾਈ ਅੱਗੇ ਸਰਕਾਰੀ ਕੋਵਿਡ ਕੇਅਰ ਸੈਂਟਰਾਂ ਅਤੇ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿਚਲੇ ਕੈਮਿਸਟਾਂ ਨੂੰ ਕੀਤੀ ਜਾਵੇਗੀ ਪਰ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ/ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿਚਲੇ ਕੈਮਿਸਟਾਂ ਨੂੰ ਸਪਲਾਈ ਦੇਣ ਲਈ ਜ਼ਿਲ੍ਹਾ ਪੱਧਰ ’ਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀ ਇੰਜੈਕਸ਼ਨ ਦੀ ਵੰਡ ਸਬੰਧੀ ਫੈਸਲੇ ਲੈਣਗੇ। ਇੰਜੈਕਸ਼ਨ ਰਿਮੈਡੀਸਿਵਰ ਲਈ ਵੱਖ-ਵੱਖ ਕੰਪਨੀਆਂ ਵੱਲੋਂ ਜ਼ਾਇਡਸ ਕੈਡੀਲਾ (ਤਰਲ) 1158 ਰੁਪਏ ਪ੍ਰਤੀ ਸ਼ੀਸ਼ੀ, ਹੈਟਰੋ 2500 ਰੁਪਏ, ਮਾਈਲਨ 1400 ਰੁਪਏ, ਸਿਪਲਾ 1189 ਰੁਪਏ, ਸਿੰਜਿਨ/ਸਨ ਫਾਰਮਾ 1400 ਰੁਪਏ, ਜੁਬਿਲੈਂਟ 1450 ਰੁਪਏ ਅਤੇ ਡਾ. ਰੈਡੀ 1670 ਰੁਪਏ ਪ੍ਰਤੀ ਸ਼ੀਸ਼ੀ ਕੀਮਤ ਲਈ ਜਾ ਰਹੀ ਹੈ। ਇਹ ਕੀਮਤਾਂ 12 ਫੀਸਦੀ ਜੀਐੱਸਟੀ ਤੋਂ ਬਿਨਾਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All