ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ’ਵਰਸਿਟੀ ਦੇ ਦੋ ਵਿਦਿਆਰਥੀਆਂ ’ਤੇ ਗੋਲੀਆਂ ਚਲਾਈਆਂ, ਇੱਕ ਦੀ ਮੌਤ, ਦੂਜਾ ਜ਼ਖ਼ਮੀ

ਸ਼ਸ਼ੀ ਪਾਲ ਜੈਨ ਖਰੜ, 17 ਜੁਲਾਈ ਖਰੜ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਭਾਗੋਮਾਜਰਾ ਦੀ ਸਰਪੰਚ ਕਲੋਨੀ ਵਿੱਚ ਬੀਤੀ ਰਾਤ ਹੋਈ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ...
Advertisement

ਸ਼ਸ਼ੀ ਪਾਲ ਜੈਨ

ਖਰੜ, 17 ਜੁਲਾਈ

Advertisement

ਖਰੜ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਭਾਗੋਮਾਜਰਾ ਦੀ ਸਰਪੰਚ ਕਲੋਨੀ ਵਿੱਚ ਬੀਤੀ ਰਾਤ ਹੋਈ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਅਨੁਜ ਵਜੋਂ ਹੋਈ ਹੈ। ਉਹ ਚੰਡੀਗੜ੍ਹ ਯੂਨੀਵਰਿਸਟੀ ਘੜੂੰਆਂ ਵਿੱਚ ਬੀ-ਟੈੱਕ ਦੇ ਆਖ਼ਰੀ ਸਾਲ ਦਾ ਵਿਦਿਆਰਥੀ ਸੀ। ਇਸ ਘਟਨਾ ਵਿੱਚ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਰਨੀਤ ਕੁਮਾਰ ਵਾਸੀ ਜ਼ਿਲ੍ਹਾ ਸੋਲਨ ਵਜੋਂ ਹੋਈ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਉਹ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰ ਰਿਹਾ ਹੈ ਤੇ ਸਰਪੰਚ ਕਲੋਨੀ ਨੇੜੇ ਪੀਜੀ ਵਿੱਚ ਰਹਿੰਦਾ ਹੈ। ਬੀਤੀ ਰਾਤ 11 ਵਜੇ ਉਹ ਆਪਣੇ ਦੋਸਤਾਂ ਨੂੰ ਮਿਲਣ ਲਈ ਸਰਪੰਚ ਕਲੋਨੀ ਗਿਆ ਸੀ। ਲਗਪਗ 11.10 ’ਤੇ ਦੋ ਨਕਾਬਪੋਸ਼ਾਂ ਨੇ ਅਨੁਜ ਬਾਰੇ ਪੁੱਛਦਿਆਂ ਉਸ ’ਤੇ ਛੇ-ਸੱਤ ਗੋਲੀਆਂ ਚਲਾ ਦਿੱਤੀਆਂ ਤੇ ਫਰਾਰ ਹੋ ਗਏ। ਖਰੜ ਸਿਟੀ ਥਾਣੇ ਦੇ ਐੱਸਐੱਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।

Advertisement
Tags :
’ਵਰਸਿਟੀਗੋਲੀਆਂਚੰਡੀਗੜ੍ਹਚਲਾਈਆਂਜ਼ਖ਼ਮੀਦੂਜਾਵਿਦਿਆਰਥੀਆਂ