ਸਿੱਧੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ(ਮੁਹਾਲੀ), 26 ਜੂਨ
ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਫੇਜ਼ ਪਹਿਲਾ ਦੇ ਪਾਰਟੀ ਦਫ਼ਤਰ ਵਿੱਚ ਕਾਂਗਰਸ ਦੇ ਮੁਹਾਲੀ ਦਿਹਾਤੀ ਬਲਾਕ ਦੇ ਨਵੇਂ ਨਿਯੁਕਤ ਕੀਤੇ ਚਾਰ ਮੀਤ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫ਼ਾਰਸ਼ ਉੱਤੇ ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੌਰੀ ਵੱਲੋਂ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਨਵੇਂ ਬਣਾਏ ਮੀਤ ਪ੍ਰਧਾਨਾਂ ਵਿਚ ਮਨਜੀਤ ਸਿੰਘ ਮੋਟੇਮਾਜਰਾ, ਹਰਮੀਤ ਸਿੰਘ ਕੁਰੜਾ, ਹਰਜੋਤ ਸਿੰਘ ਮਨੌਲੀ, ਲਖਵੀਰ ਸਿੰਘ ਲੱਖੀ ਬਹਿਲੋਲਪੁਰ ਸ਼ਾਮਲ ਹਨ।
ਸ੍ਰੀ ਸਿੱਧੂ ਨੇ ਇਸ ਮੌਕੇ ਮੌਜੂਦ ਨੌਜਵਾਨਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਪਿੰਡਾਂ ਵਿੱਚ ਪਾਰਟੀ ਦੀਆਂ ਕਮੇਟੀਆਂ ਬਣਾਉਣ ਲਈ ਵੀ ਕਿਹਾ। ਇਸ ਮੌਕੇ ਹਰਕੇਸ਼ ਚੰਦ ਮੱਛਲੀ ਕਲਾਂ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਠੇਕੇਦਾਰ ਮੋਹਨ ਸਿੰਘ ਬਠਲਾਣਾ ਅਤੇ ਮਨਜੀਤ ਸਿੰਘ ਤੰਗੌਰੀ ਵੀ ਹਾਜ਼ਰ ਸਨ।