ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 13 ਨਵੰਬਰ
ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਸਨਅਤੀ ਖੇਤਰ ਫੇਜ਼-5 ਵਿੱਚ ਪਾਰਕ ਨੂੰ ਸੈਰਗਾਹ ਵਜੋਂ ਵਿਕਸਿਤ ਕਰਨ ਅਤੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ 40 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਸਿੱਧੂ ਨੇ ਕਿਹਾ ਕਿ ਇਸ ਸਨਅਤੀ ਪਾਰਕ ਵਿੱਚ ਨਵੇਂ ਸਿਰਿਓਂ ਫੁੱਟਪਾਥ ਬਣਾਏ ਜਾਣਗੇ। ਵਿਧਾਇਕ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸ਼ਹਿਰ ਦੇ ਹਰੇਕ ਕੋਨੇ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।