DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sikh Man Beaten: ਥਾਈਲੈਂਡ ’ਚ ਔਰਤਾਂ ਵੱਲੋਂ ਬਜ਼ੁਰਗ ਸਿੱਖ ਨਾਲ ਕੁੱਟਮਾਰ ਕਰਨ ਅਤੇ ਦਸਤਾਰ ਲਾਹੁਣ ਦੀ ਵੀਡੀਓ ਵਾਇਰਲ; SGPC ਵੱਲੋਂ ਨਿਖੇਧੀ

ਬਦਸਲੂਕੀ ਦੇ ਇਲਜ਼ਾਮਾਂ ਹੇਠ ਹੋਈ ਤਕਰਾਰ ਦਾ ਦਾਅਵਾ; ਵੀਡੀਓ ਦੀ ਪੁਸ਼ਟੀ ਹੋਣੀ ਅਜੇ ਬਾਕੀ

  • fb
  • twitter
  • whatsapp
  • whatsapp
featured-img featured-img
@Amandee93778258 SOURCE - X
Advertisement

ਥਾਈਲੈਂਡ ਤੋਂ ਇੱਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਵੀਡੀਓ ਵਿੱਚ ਕੁੜੀਆਂ ਬਜ਼ੁਰਗ ਦੀ ਦਸਤਾਰ ਦੀ ਉਤਾਰਦੀਆਂ ਵੀ ਨਜ਼ਰ ਆ ਰਹੀਆਂ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ ’ਤੇ ਲੋਕਾਂ ਵੱਲੋਂ ਤਿੱਖੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।

ਵਾਇਰਲ ਹੋ ਰਹੀਆਂ ਰਿਪੋਰਟਾਂ ਅਤੇ ਦਾਅਵਿਆਂ ਅਨੁਸਾਰ, ਇਹ ਘਟਨਾ ਬਜ਼ੁਰਗ ਵੱਲੋਂ ਕੀਤੀ ਗਈ ਕਥਿਤ ਬਦਸਲੂਕੀ ਤੋਂ ਬਾਅਦ ਵਾਪਰੀ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਕੇ ’ਤੇ ਮੌਜੂਦ ਔਰਤਾਂ ਨੇ ਉਸ ਦਾ ਵਿਰੋਧ ਕੀਤਾ ਅਤੇ ਹੱਥੋਪਾਈ ਸ਼ੁਰੂ ਹੋ ਗਈ।

Advertisement

ਹਾਲਾਂਕਿ, ਇਸ ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀਆਂ ਦੀ ਪਛਾਣ ਅਤੇ ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਂ ਸੁਤੰਤਰ ਪੁਸ਼ਟੀ ਨਹੀਂ ਹੋ ਸਕੀ ਹੈ। ਪੰਜਾਬੀ ਟ੍ਰਿਬਿਊਨ ਵੀ ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕਰਦਾ। ਹਾਲਾਂਕਿ ਸਥਾਨਕ ਪ੍ਰਸ਼ਾਸਨ ਜਾਂ ਪੁਲੀਸ ਵੱਲੋਂ ਵੀ ਇਸ ਮਾਮਲੇ ’ਚ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

Advertisement

ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਥਾਈਲੈਂਡ ਵਿੱਚ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁੱਟ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਪ੍ਰਤੀਕ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਜਿੱਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉੱਥੇ ਹੀ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਥਾਈਲੈਂਡ ਸਥਿਤ ਭਾਰਤੀ ਦੂਤਾਵਾਸ ਰਾਹੀਂ ਮਾਮਲੇ ਦੀ ਜਾਣਕਾਰੀ ਲੈ ਕੇ ਪੀੜਤ ਨੂੰ ਲੋੜੀਂਦੀ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਇਸੇ ਦੌਰਾਨ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਗਏ ਸਿੱਖ ਬੱਚਿਆਂ ਨੂੰ ਕੜਾ ਪਾਇਆ ਹੋਣ ਕਾਰਨ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ ਦੀ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕੜਾ ਸਿੱਖ ਕਕਾਰਾਂ ਦਾ ਅਹਿਮ ਹਿੱਸਾ ਅਤੇ ਸਿੱਖ ਦੀ ਧਾਰਮਿਕ ਪਛਾਣ ਦਾ ਅਟੁੱਟ ਅੰਗ ਹੈ। ਕਿਸੇ ਸਿੱਖ ਬੱਚੇ ਨੂੰ ਸਿਰਫ਼ ਕੜਾ ਪਾਉਣ ਕਰਕੇ ਕਿਸੇ ਜਨਤਕ ਸਥਾਨ ਜਾਂ ਖੇਡ ਮੈਦਾਨ ਵਿੱਚ ਦਾਖ਼ਲ ਹੋਣ ਤੋਂ ਰੋਕਣਾ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਮ ’ਤੇ ਕਿਸੇ ਵੀ ਵਿਅਕਤੀ ਨਾਲ ਅਜਿਹਾ ਵਤੀਰਾ ਨਹੀਂ ਹੋਣਾ ਚਾਹੀਦਾ, ਜਿਸ ਨਾਲ ਕਿਸੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ।

Advertisement
×