ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸਮੂਹ ਸੰਗਤਾਂ ਨੇ ਨਿਭਾਈ ਸੇਵਾ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਵਿੱਤਰ ਸਰੋਵਰ ਚੋਂ ਗਾਰ ਕੱਢਣ ਦੀ ਸੇਵਾ ਕਰਦੇ ਹੋਏ।
Advertisement

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।

ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਪਰੰਤ, ਜੈਕਾਰਿਆਂ ਦੀਆਂ ਗੂੰਜਾਂ ਵਿੱਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ।

Advertisement

ਇਸ ਮੌਕੇ ਸੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਨਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਗਿਆਨੀ ਸਤਨਾਮ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਬਾਬਾ ਗੁਲਜਾਰ ਸਿੰਘ, ਬਾਬਾ ਸੁੱਖਾ ਸਿੰਘ ਕਰਨਾਲ ਵਾਲੇ, ਬਾਬਾ ਮਹਿੰਦਰ ਸਿੰਘ ਪਿਹੋਵਾ ਵਾਲੇ, ਬਾਬਾ ਲਾਡੀ ਸਿੰਘ ਪਉਂਟਾ ਸਾਹਿਬ ਵਾਲੇ ਅਤੇ ਬਾਬਾ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਇਸ ਤੋਂ ਇਲਾਵਾ ਮੀਤ ਮੈਨੇਜਰ ਅਮਰਜੀਤ ਸਿੰਘ, ਜਸਵੀਰ ਸਿੰਘ, ਜੇ.ਈ. ਬਲਜਿੰਦਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸੰਗਤਾਂ ਨੇ ਗਾਰ ਕੱਢਣ ਦੀ ਇਸ ਸੇਵਾ ਨੂੰ ਵੱਡੀ ਭਗਤੀ ਅਤੇ ਉਤਸ਼ਾਹ ਨਾਲ ਨਿਭਾਇਆ।

Advertisement
Tags :
Sri Anandpur Sahibਸ੍ਰੀ ਆਨੰਦਪੁਰ ਸਾਹਿਬਕਾਰ ਸੇਵਾਪੰਜਾਬ
Show comments