ਡੇਰਾ ਗੋਸਾਈਂਆਣਾ ਦੇ ਮੇਲੇ ਦੌਰਾਨ ਗਾਇਕਾਂ ਨੇ ਰੰਗ ਬੰਨ੍ਹਿਆ
ਇੱਥੋਂ ਦੇ ਪ੍ਰਾਚੀਨ ਡੇਰਾ ਗੁਸਾਈਂਆਣਾਂ ਦੇ ਸਾਲਾਨਾ ਜੋੜ ਮੇਲੇ ਮੌਕੇ ਡੇਰਾ ਮੁਖੀ ਬਾਬਾ ਧਨਰਾਜ ਗਿਰ ਦੀ ਸਰਪ੍ਰਸਤੀ ਅਤੇ ਲੋਕ ਗਾਇਕ ਓਮਿੰਦਰ ਓਮਾ ਦੀ ਦੇਖ-ਰੇਖ ਹੇਠ ਕਰਵਾਏ ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਕਈ ਨਾਮਵਰ ਗਾਇਕਾਂ ਨੇ ਦੇਰ ਰਾਤ ਤੱਕ ਰੰਗ ਬੰਨ੍ਹਿਆ। ਦੁਪਹਿਰ ਤੋਂ ਦੇਰ ਰਾਤ ਤੱਕ ਲਗਾਤਾਰ ਚੱਲੇ ਇਸ ਸਭਿਆਚਾਰਕ ਮੇਲੇ ਦਾ ਉਦਘਾਟਨ ਸੀਲਮ ਸੋਹੀ, ਕੌਂਸਲਰ ਬਹਾਦਰ ਸਿੰਘ ਓਕੇ, ਕੌਂਸਲਰ ਨੰਦੀ ਪਾਲ ਬਾਂਸਲ ਅਤੇ ਡਾ. ਅਸ਼ਵਨੀ ਸ਼ਰਮਾ ਨੇ ਕੀਤਾ ਜਦਕਿ ਸਮ੍ਹਾ ਰੋਸ਼ਨ ਕਰਨ ਦੀ ਰਸਮ ਮਾਰਕਿਟ ਕਮੇਟੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ ਨੇ ਨਿਭਾਈ।
ਪ੍ਰੋਗਰਾਮ ਵਿੱਚ ਮਿਲਕਫੈੱਡ ਪੰਜਾਬ ਦੇ ਚੈਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਗੁਰਪ੍ਰਤਾਪ ਸਿੰਘ ਪਡਿਆਲਾ, ਰਣਜੀਤ ਸਿੰਘ ਜੀਤੀ ਪਡਿਆਲਾ, ਦਵਿੰਦਰ ਸਿੰਘ ਬਾਜਵਾ ਅਤੇ ਕਮਲਜੀਤ ਸਿੰਘ ਚਾਵਲਾ ਨੇ ਮੁੱਖ ਮਹਿਮਾਨਾਂ ਵਜੋਂ ਜਦਕਿ ਕਾਂਗਰਸ ਦੇ ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ ਚੈਅਰਮੈਨ ਪਰਮਿੰਦਰ ਸਿੰਘ ਗੋਲਡੀ, ਗੁਰਸ਼ਰਨ ਸਿੰਘ ਬਿੰਦਰਖੀਆ, ਸਾਬਕਾ ਚੈਅਰਮੈਨ ਬਲਵਿੰਦਰ ਸਿੰਘ ਜਪਾਨੀ, ਸਾਬਕਾ ਕੌਂਸਲਰ ਦਵਿੰਦਰ ਸਿੰਘ ਠਾਕੁਰ, ਕੌਂਸਲਰ ਰਮਾਕਾਂਤ ਕਾਲੀਆ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।