ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਐੱਸ ਆਈ ਆਰ’ ਚੋਣ ਕਮਿਸ਼ਨ ਦਾ ਭਾਜਪਾ ਲਈ ਚੋਣਾਂ ਤੋਂ ਪਹਿਲਾਂ ਦਾ ਹੋਮਵਰਕ ਹੈ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਆਉਣ ਵਾਲੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਐੱਸ ਆਈ ਆਰ ਕੁੱਝ ਵੀ ਨਹੀਂ, ਸਗੋਂ ਚੋਣ...
Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਆਉਣ ਵਾਲੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਐੱਸ ਆਈ ਆਰ ਕੁੱਝ ਵੀ ਨਹੀਂ, ਸਗੋਂ ਚੋਣ ਕਮਿਸ਼ਨ ਵੱਲੋਂ ਹੁਣ ਭਾਜਪਾ ਲਈ ਵੱਖ-ਵੱਖ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਜਾਣ ਵਾਲਾ ਹੋਮਵਰਕ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਆਪਣੇ ਮੌਜੂਦਾ ਪੜਾਅ ਵਿੱਚ ਚੋਣਾਂ ਵਾਲੇ ਸੂਬਿਆਂ ਲਈ ਪਹਿਲਾਂ ਹੀ ਐੱਸ ਆਈ ਆਰ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਯਕੀਨੀ ਤੌਰ ’ਤੇ ਅਗਲੀ ਕਤਾਰ ਵਿੱਚ ਹੋਵੇਗਾ।

Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਦੋਸ਼ ਲਗਾਇਆ ਕਿ ਇਹ ਭਾਜਪਾ ਲਈ ਚੋਣ ਕਮਿਸ਼ਨ ਵੱਲੋਂ ਵੋਟਾਂ ਚੋਰੀ ਕਰਨ ਦਾ ਇੱਕ ਸੰਗਠਿਤ ਤਰੀਕਾ ਹੈ। ਉਨ੍ਹਾਂ ਕਿਹਾ ਕਿ ਐਸ ਆਈ ਆਰ ਰਾਹੀਂ ਚੋਣ ਕਮਿਸ਼ਨ ਨਾ ਸਿਰਫ਼ ਵੋਟਰਾਂ ਦਾ ਡਾਟਾ ਇਕੱਠਾ ਕਰਦਾ ਹੈ, ਸਗੋਂ ਇਸ ਪ੍ਰਕਿਰਿਆ ਵਿੱਚ ਦਲਿਤਾਂ, ਪੱਛੜੇ ਵਰਗਾਂ ਅਤੇ ਘੱਟ ਗਿਣਤੀਆਂ ਵਰਗੇ ਉਨ੍ਹਾਂ ਸਾਰੇ ਵੋਟਰਾਂ ਨੂੰ ਵੀ ਵੋਟ ਪਾਉਣ ਤੋਂ ਵਾਂਝਾ ਕਰਦਾ ਹੈ, ਜਿਨ੍ਹਾਂ ’ਤੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਸਨੂੰ ਵੋਟ ਨਹੀਂ ਦੇ ਰਹੇ ਹਨ।

ਉਨ੍ਹਾਂ ਨੇ ਖਦਸ਼ਾ ਪ੍ਰਗਟ ਕੀਤਾ ਕਿ ਭਾਜਪਾ ਪੰਜਾਬ ਵਿੱਚ ਵੀ ਭਾਰਤੀ ਚੋਣ ਕਮਿਸ਼ਨ ਦੀ ਵਰਤੋਂ ਕਰਕੇ ਉਹੀ ਰਣਨੀਤੀ ਦੁਹਰਾਏਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜਿਹਾ ਨਾ ਹੋਣ ਤੇ ਭਾਜਪਾ ਦਾ ਪੰਜਾਬ ਵਿੱਚ ਇੱਕ ਵੀ ਵਿਧਾਨ ਸਭਾ ਹਲਕੇ ਦੇ ਬਰਾਬਰ ਵੀ ਕੋਈ ਮਹੱਤਵਪੂਰਨ ਅਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਭਾਜਪਾ ਲਈ ਕੰਮ ਨਹੀਂ ਕਰਨ ਦੇਵੇਗੀ।

Advertisement
Show comments