DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

punjab news: ਮਾਈ ਭਾਗੋ ਸੰਸਥਾ ਨੇ ਐੱਨ ਡੀ ਏ ’ਚ ਹੋਰ ਝੰਡੇ ਗੱਡੇ

17 ਲੜਕੀਆਂ ਨੇ ਪ੍ਰੀਖਿਆ ਪਾਸ ਕੀਤੀ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਧਾਈ ਦਿੱਤੀ

  • fb
  • twitter
  • whatsapp
  • whatsapp
Advertisement

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੀਆਂ 17 ਮਹਿਲਾ ਕੈਡੇਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ ਡੀ ਏ) ਦੀ ਲਿਖਤੀ ਪ੍ਰੀਖਿਆ ਪਾਸ ਕਰ ਕੇ ਕੌਮੀ ਪੱਧਰ ’ਤੇ ਵੱਡੀ ਮੱਲ ਮਾਰੀ ਹੈ। ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ ਜਿਸ ਵਿੱਚ ਸੈਨਿਕ ਸਕੂਲ ਅਤੇ ਕੌਮੀ ਮਿਲਟਰੀ ਸਕੂਲ ਵੀ ਸ਼ਾਮਲ ਹਨ, ਵੱਲੋਂ ਇੱਕੋ ਵਾਰ ਵਿੱਚ ਐੱਨ ਡੀ ਏ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡੇਟਾਂ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।

ਇਹ ਇਤਿਹਾਸਕ ਸਫ਼ਲਤਾ ਹਾਸਲ ਕਰਨ ਵਾਲੀਆਂ ਕੈਡੇਟਾਂ ਵਿੱਚ ਤਨਵੀ, ਉਰਵੀ ਸ਼ਰਮਾ, ਸਿਮਰਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਹੁਲਜੀਤ ਕੌਰ, ਜਸਮੀਤ ਕੌਰ, ਮੁਸਕਾਨਪ੍ਰੀਤ ਕੌਰ, ਗਰਿਮਾ ਰਾਣਾ, ਅਨੀਸ਼ਾ ਸ਼ਰਮਾ, ਪ੍ਰਣਯਾ ਕਾਰਗਵਾਲ, ਜਸ਼ਨਦੀਪ ਕੌਰ, ਸਮ੍ਰਿਧੀ, ਅਰਸ਼ਕਿਰਨ ਕੌਰ, ਸਹਿਜਪ੍ਰੀਤ ਕੌਰ, ਜਪਨੀਤ ਕੌਰ, ਖੁਸ਼ੀ ਅਤੇ ਜਸਲੀਨ ਕੌਰ ਸ਼ਾਮਲ ਹਨ। ਇਨ੍ਹਾਂ ਧੀਆਂ ਨੇ ਇਹ ਪ੍ਰਾਪਤੀ ਉਸ ਸਮੇਂ ਹਾਸਲ ਕੀਤੀ ਹੈ ਜਦੋਂ ਐੱਨ ਡੀ ਏ ਵਿੱਚ ਲੜਕੀਆਂ ਲਈ ਸਿਰਫ਼ ਛੇ ਫ਼ੀਸਦੀ ਸੀਟਾਂ ਹੀ ਰਾਖਵੀਆਂ ਹਨ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸਫ਼ਲ ਕੈਡੇਟਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਤੀਜੇ ਨੇ ਹਥਿਆਰਬੰਦ ਬਲਾਂ ਵਿੱਚ ਧੀਆਂ ਦਾ ਭਵਿੱਖ ਸੰਵਾਰਨ ਵਾਲੇ ਮੋਹਰੀ ਸੂਬੇ ਵਜੋਂ ਪੰਜਾਬ ਦਾ ਮਾਣ ਹੋਰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਵੱਲੋਂ ਦਿੱਤੀ ਜਾ ਰਹੀ ਮਿਆਰੀ ਸਿਖਲਾਈ ਦਾ ਪ੍ਰਤੱਖ ਪ੍ਰਮਾਣ ਹੈ।

Advertisement

Advertisement
Advertisement
×