ਫ਼ਤਹਿਗੜ੍ਹ ਸਾਹਿਬ: ਬਾਬਾ ਬੰਦਾ ਸਿੰਘ ਬਹਾਦਰ ਦੀ ਸਰਹਿੰਦ ਫ਼ਤਹਿ ਦਿਵਸ ਦੀ ਸਾਲਾਨਾ ਯਾਦ ਨੂੰ ਮਨਾਉਂਦੇ ਹੋਏ ਅੱਜ 3 ਰੋਜ਼ਾ ਸਮਾਗਮ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕਰਵਾਏ ਗਏ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਰਹਿੰਦ ਫ਼ਤਹਿ ਕਰਨ ਦੀ ਗਾਥਾ ਸੰਗਤਾਂ ਨੂੰ ਸੁਣਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ