ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਸੋਦੀਆ ਭਾਸ਼ਣ ਵਿਵਾਦ: ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ‘ਆਪ’ ਦੀ ਮਾਨਤਾ ਰੱਦ ਕਰਨ ਦੀ ਮੰਗ

ਸੁਖਬੀਰ ਬਾਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ; ਸਿਸੋਦੀਆ ਖ਼ਿਲਾਫ਼ ਵੀ ਮੰਗੀ ਕਾਰਵਾੲੀ
ਸੁਖਬੀਰ ਸਿੰਘ ਬਾਦਲ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਡ੍ਰਿਸ਼ਟਾਚਾਰ, ਗੈਰਸੰਵਿਧਾਨਕ ਅਤੇ ਗੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ।

ਸ੍ਰੀ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਵੱਲੋਂ ਪਿਛਲੇ ਦਿਨੀਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਕੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਰਕਰਾਂ ਨੂੰ ਭਿ੍ਸ਼ਟਾਚਾਰ ਤੇ ਹਿੰਸਕ ਤਰੀਕੇ ਵਰਤਣ ਲਈ ਉਕਸਾਇਆ ਗਿਆ।

Advertisement

ਸੁਖਬੀਰ ਬਾਦਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਿਰੁੱਧ ਅਜਿਹੀ ਬਿਆਨਬਾਜ਼ੀ ਕਰਨ ਲਈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ, ਭੇਦ, ਸੱਚ-ਝੂਠ ਸਣੇ ਹਰ ਹਰਬਾ’ ਵਰਤਣ ਦੀ ਗੱਲ ਕਹੀ ਗਈ ਸੀ।

ਸਿਸੋਦੀਆ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਮਨੀਸ਼ ਸਿਸੋਦੀਆ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।

Advertisement