ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
ਸਥਾਨਕ ਪੁਲੀਸ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ 6 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਥਾਣਾ ਸੈਕਟਰ-11 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਕੁਮਾਰ ਵਾਸੀ ਸੈਕਟਰ-25, ਅਮਿਤ ਵਾਸੀ ਮੁਹਾਲੀ, ਹਰਪ੍ਰੀਤ ਵਾਸੀ ਸੈਕਟਰ-27 ਸੀ, ਉਮੇਸ਼ ਵਾਸੀ ਨਵਾਂਗਾਓ, ਅਭਿਸ਼ੇਕ ਵਾਸੀ ਸੈਕਟਰ-24, ਕੁਲਵਿੰਦਰ ਸਿੰਘ ਵਾਸੀ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-11 ਦੀ ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।