ਚੰਡੀਗੜ੍ਹ: ਸਥਾਨਕ ਥਾਣਾ ਸੈਕਟਰ-31 ਦੀ ਪੁਲੀਸ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਦੇ ਵੱਖ-ਵੱਖ ਮਾਮਲਿਆਂ ਵਿੱਚ 6 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਇੰਡਸਟਰੀਅਲ ਏਰੀਆ ਫੇਸ-2 ’ਚ ਦੀਪਕ ਕੁਮਾਰ, ਪ੍ਰਦੀਪ ਕੁਮਾਰ, ਵਿਸ਼ਾਲ ਅਤੇ ਦੀਪਕ ਵਾਸੀਆਨ ਰਾਮ ਦਰਬਾਰ ਨੂੰ ਕਾਬੂ ਕਰਕੇ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਅਜੀਤ ਵਾਸੀ ਰਾਮਦਰਬਾਰ ਅਤੇ ਸ਼ਿਵਮ ਵਾਸੀ ਰਾਮਦਰਬਾਰ ਦੇ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। -ਟਨਸ