ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਫ਼ਾਈ ਮਜ਼ਦੂਰ ਸੰਗਠਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 18 ਫਰਵਰੀ ਸੁਲੱਭ ਸ਼ੌਚਾਲਿਆ ਸਫ਼ਾਈ ਮਜ਼ਦੂਰ ਸੰਗਠਨ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਦੌਲਤ ਰਾਮ ਅਤੇ ਰਿਸ਼ੀ ਰਾਜ ਮੇਹਤੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ...
Advertisement

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 18 ਫਰਵਰੀ

Advertisement

ਸੁਲੱਭ ਸ਼ੌਚਾਲਿਆ ਸਫ਼ਾਈ ਮਜ਼ਦੂਰ ਸੰਗਠਨ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਦੌਲਤ ਰਾਮ ਅਤੇ ਰਿਸ਼ੀ ਰਾਜ ਮੇਹਤੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲੀ ਹੈ ਕਿ ਨਗਰ ਨਿਗਮ ਵੱਲੋਂ ਸੁਲੱਭ ਸ਼ੌਚਾਲਿਆ ਦੀ ਦੇਖ-ਰੇਖ ਦਾ ਠੇਕਾ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਗਿਆ ਹੈ ਅਤੇ ਕੰਪਨੀ ਪਹਿਲੀ ਮਾਰਚ ਤੋਂ ਆਪਣਾ ਕੰਮ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ, ਡਾਇਰੈਕਟਰ, ਕਮਿਸ਼ਨਰ ਅਤੇ ਮੇਅਰ ਨੂੰ ਅਨੇਕਾਂ ਦਰਖ਼ਾਸਤਾਂ ਪਹਿਲਾਂ ਦੇ ਚੁੱਕੇ ਹਨ ਪਰ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ। ਇਸ ਦੌਰਾਨ ਸਫ਼ਾਈ ਮਜ਼ਦੂਰਾਂ ਨੇ ਸੂਬਾ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਪ੍ਰਧਾਨ ਦੌਲਤ ਰਾਮ ਨੇ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰੀ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਹੁਕਮਰਾਨ ਉਲਟਾ ਗ਼ਰੀਬਾਂ ਕੋਲੋਂ ਰੁਜ਼ਗਾਰ ਖੋ ਕੇ ਪ੍ਰਾਈਵੇਟ ਕੰਪਨੀਆਂ ਨੂੰ ਲਾਭ ਪਹੁੰਚਾਉਣ ਦੇ ਰਾਹ ਪੈ ਗਏ ਹਨ।

ਸੰਗਠਨ ਦੇ ਸੀਨੀਅਰ ਆਗੂ ਰਿਸ਼ੀ ਰਾਜ ਮੇਹਤੋਂ ਨੇ ਕਿਹਾ ਕਿ ਨਗਰ ਨਿਗਮ ਦਫ਼ਤਰ ਦੇ ਬਾਹਰ ਪੱਕਾ ਧਰਨਾ ਲਗਾ ਕੇ ਬੈਠਣ ਲਈ ਮਜਬੂਰ ਹੋਣਗੇ।

Advertisement