ਦਰੱਖਤਾਂ ਦੀ ਕਟਾਈ ਖ਼ਿਲਾਫ਼ ਨਾਅਰੇਬਾਜ਼ੀ
ਪੁਲੀਸ ਕੋਲ ਸ਼ਿਕਾਇਤ ਦਿੱਤੀ
Advertisement
ਮੁਹਾਲੀ ਦੇ ਫੇਜ਼ 7 ਦੀਆਂ ਲਾਈਟਾਂ ਨੇੜੇ ਐੱਸ ਸੀ ਬੀ ਸੀ ਮਹਾਪੰਚਾਇਤ ਵੱਲੋਂ ਲਾਏ ਪੱਕੇ ਮੋਰਚੇ ਦੇ ਆਗੂਆਂ ਨੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਫੇਜ਼ 8 ਵਿੱਚ ਅੰਬਾਂ ਅਤੇ ਹੋਰ ਫ਼ਲਦਾਰ ਦਰੱਖਤਾਂ ਦੀ ਕਟਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਫੇਜ਼ 8 ਦੀ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ, ਜਿਸ ਤਹਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਦਰੱਖਤਾਂ ਦੀ ਕਟਾਈ ਬੰਦ ਕਰਾਉਣ ਦੀ ਮੰਗ ਕੀਤੀ ਗਈ। ਪੁਲੀਸ ਨੇ ਮੌਕੇ ਉੱਤੇ ਪਹੁੰਚ ਕੇ ਕਟਾਈ ਦਾ ਕੰਮ ਬੰਦ ਕਰਵਾ ਦਿੱਤਾ ਗਿਆ। ਇਸ ਮਾਮਲੇ ਦੀ ਅਦਾਲਤ ਵਿੱਚ ਅਗਲੀ ਸੁਣਵਾਈ 3 ਦਸੰਬਰ ਨੂੰ ਹੋਣੀ ਹੈ।
ਸ੍ਰੀ ਕੁੰਭੜਾ ਨੇ ਕਿਹਾ ਕਿ ਅੰਬਾਂ ਤੇ ਹੋਰ ਫ਼ਲਦਾਰ ਦਰੱਖਤਾਂ ਨੂੰ ਬਚਾਉਣ ਲਈ ਮਹਾਪੰਚਾਇਤ ਕਾਨੂੰਨੀ ਅਤੇ ਹਰ ਤਰ੍ਹਾਂ ਦੀ ਲੜਾਈ ਲੜੇਗੀ। ਉਨ੍ਹਾਂ ਜ਼ਿਲ੍ਹਾ ਅਤੇ ਪੁਲੀਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਜਦੋਂ ਤੱਕ ਅਦਾਲਤ ਵਿੱਚ ਸੁਣਵਾਈ ਮੁਕੰਮਲ ਨਹੀਂ ਹੁੰਦੀ, ਉਦੋਂ ਤੱਕ ਦਰੱਖਤਾਂ ਦੀ ਕਟਾਈ ਉੱਤੇ ਮੁਕੰਮਲ ਰੋਕ ਲਾਈ ਜਾਵੇ।
Advertisement
ਇਸ ਮੌਕੇ ਕਰਮ ਸਿੰਘ, ਬਨਵਾਰੀ ਲਾਲ, ਹਰਜਿੰਦਰ ਸਿੰਘ ਕੋਹਲੀ, ਨੀਲਮ, ਸੁਮਨ ਸ਼ਰਮਾ, ਮਨਦੀਪ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
Advertisement
