DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਨਾਅਰੇਬਾਜ਼ੀ

ਡਿਪਟੀ ਮੇਅਰ ਨੇ ਸਮੱਸਿਆ ਦਾ ਫੌਰੀ ਹੱਲ ਨਾ ਹੋਣ ਤੇ ਸੰਘਰਸ਼ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਲੋਕਾਂ ਤੋਂ ਜਾਣਕਾਰੀ ਲੈਂਦੇ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ। -ਫੋਟੋ: ਚਿੱਲਾ
Advertisement
ਮੁਹਾਲੀ ਦੇ ਸੈਕਟਰ 66 ਵਿੱਚ ਸਥਿਤ ਜੁਬਲੀ ਵਾਕ ਮਾਲ ਪਿੱਛੇ ਬਣੇ ਨਾਜਾਇਜ਼ ਮਾਰਗਾਂ ਕਾਰਨ ਇਲਾਕੇ ਵਿੱਚ ਟਰੈਫਿਕ ਜਾਮ, ਹਾਦਸਿਆਂ ਅਤੇ ਗੰਦਗੀ ਦੀ ਸਮੱਸਿਆ ਗੰਭੀਰ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸਵੇਰੇ ਇਲਾਕਾ ਵਾਸੀ ਇਕੱਠੇ ਹੋਏ ਅਤੇ ਪ੍ਰਸ਼ਾਸਨ ਖ਼ਿਲਾਫ ਨਾਰਾਜ਼ਗੀ ਜਤਾਈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਾਲ ਨਾਲ ਜੁੜੀਆਂ ਗਲਤ ਐਂਟਰੀਆਂ ਕਾਰਨ ਡਿਲਿਵਰੀ ਵਾਹਨ, ਕੈਬ ਅਤੇ ਹੋਰ ਟਰੈਫਿਕ ਰਿਹਾਇਸ਼ੀ ਇਲਾਕਿਆਂ ਵਿਚੋਂ ਲੰਘਦਾ ਹੈ, ਜਿਸ ਕਾਰਨ ਇੱਥੇ ਰੋਜ਼ਾਨਾ ਜਾਮ ਦੀ ਹਾਲਤ ਬਣ ਜਾਂਦੀ ਹੈ ਅਤੇ ਹਾਦਸਿਆਂ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੈਕਟਰ 66 ਦੇ ਕੌਂਸਲਰ ਮਾਸਟਰ ਚਰਨ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਇੱਥੋਂ ਦੀਆਂ ਸਮੱਸਿਆਵਾਂ ਦਿਖਾਉਣ ਲਈ ਸੱਦਿਆ ਗਿਆ ਸੀ ਅਤੇ ਇੱਥੇ ਦੇਖ ਕੇ ਪਤਾ ਲੱਗਦਾ ਹੈ ਕਿ ਇਲਾਕਾ ਵਾਸੀਆਂ ਨੂੰ ਸਹੀ ਮਾਅਨੇ ਵਿੱਚ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਕਾਨ ਕਿਉਂਕਿ ਮਾਲ ਦੇ ਪਿਛਲੇ ਪਾਸੇ ਤਾਂ ਹਨ ਪਰ ਇਨ੍ਹਾਂ ਦੀ ਐਂਟਰੀ ਮਾਲ ਵਾਲੇ ਪਾਸੇ ਖੁੱਲ੍ਹਦੀ ਹੈ, ਪਰ ਗਮਾਡਾ ਵੱਲੋਂ ਗਲਤ ਯੋਜਨਾ ਅਤੇ ਬਿਨਾਂ ਸੋਚੇ-ਸਮਝੇ ਬਣਾਈਆਂ ਐਂਟਰੀਆਂ ਦਾ ਨੁਕਸਾਨ ਲੋਕ ਭੁਗਤ ਰਹੇ ਹਨ। ਹਾਲਾਤ ਇਹ ਹੋ ਗਏ ਹਨ ਕਿ ਲੋਕਾਂ ਦੇ ਘਰਾਂ ਅੱਗੇ ਵਾਹਨਾਂ ਦੀ ਲੰਮੀ ਕਤਾਰ ਲੱਗ ਜਾਂਦੀ ਹੈ ਅਤੇ ਲੋਕਾਂ ਨੂੰ ਐਮਰਜੈਂਸੀ ਹਾਲਾਤ ਵਿੱਚ ਵੀ ਰਸਤਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸਥਾਨਕ ਲੋਕਾਂ ਨਾਲ ਮਿਲ ਕੇ ਸੰਘਰਸ਼ ਕੀਤਾ ਜਾਵੇਗਾ।

Advertisement

Advertisement
Advertisement
×