ਛੋਟੇ ਕਾਰੋਬਾਰੀਆਂ ਨੇ ਭੀਖ ਮੰਗ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ : The Tribune India

ਛੋਟੇ ਕਾਰੋਬਾਰੀਆਂ ਨੇ ਭੀਖ ਮੰਗ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ

ਗ਼ੈਰਕਾਨੂੰਨੀ ਨੋਟਿਸਾਂ ਖ਼ਿਲਾਫ਼ ਮਾਰਚ ਕੱਢਿਆ; ‘ਆਪ’ ਅਤੇ ਕਾਂਗਰਸੀ ਆਗੂ ਹੱਕ ਵਿੱਚ ਨਿੱਤਰੇ

ਛੋਟੇ ਕਾਰੋਬਾਰੀਆਂ ਨੇ ਭੀਖ ਮੰਗ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ

ਹੱਥਾਂ ਵਿੱਚ ਕਟੋਰੇ ਫੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਛੋਟੇ ਕਾਰੋਬਾਰੀ।

ਮੁਕੇਸ਼ ਕੁਮਾਰ

ਚੰਡੀਗੜ੍ਹ, 3 ਦਸੰਬਰ

ਚੰਡੀਗੜ੍ਹ ਦੇ ਸਨਅਤੀ ਖੇਤਰ ਦੇ ਛੋਟੇ-ਛੋਟੇ ਪਲਾਟਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਟਰੇਡਾਂ ਵਿੱਚ ਕਾਰੋਬਾਰ ਕਰਨ ਵਾਲੇ ਸਨਅਤਕਾਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ ਭੇਜੇ ਜਾ ਰਹੇ ਗੈਰਕਾਨੂੰਨੀ ਨੋਟਿਸਾਂ ਖ਼ਿਲਾਫ਼ ਅੱਜ ਮਾਰਚ ਕੱਢਿਆ। ਵਪਾਰੀ ਏਕਤਾ ਮੰਚ ਦੇ ਬੈਨਰ ਹੇਠ ਕੱਢੇ ਗਏ ਇਸ ਪ੍ਰਦਰਸ਼ਨ ਦੌਰਾਨ ਸਨਅਤਕਾਰਾਂ ਨੇ ਹੱਥਾਂ ਵਿੱਚ ਖਾਲੀ ਕਟੋਰੇ ਫੜ ਕੇ ਸਨਅਤੀ ਖੇਤਰ ਤੋਂ ਟ੍ਰਿਬਿਊਨ ਚੌਕ ਤੱਕ ਮਾਰਚ ਕੱਢ ਕੇ ਭੀਖ ਮੰਗੀ। ਪ੍ਰਦਰਸ਼ਨ ਕਰ ਰਹੇ ਸਨਅਤਕਾਰਾਂ ਨੂੰ ਇੱਥੋਂ ਦੀ ਬਰਤਨ ਐਸੋਸੀਏਸ਼ਨ ਅਤੇ ਫਰਨੀਚਰ ਐਸੋਸੀਏਸ਼ਨ ਸਮੇਤ ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਵੀ ਸਮਰਥਨ ਦਿੱਤਾ।

ਸਨਅਤਕਾਰਾਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਚੰਡੀਗੜ੍ਹ ਦੇ ਸਨਅਤੀ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਾਰੋਬਾਰ ਨੂੰ ਬੱਚਿਆਂ ਵਾਂਗ ਪਾਲਿਆ ਅਤੇ ਪ੍ਰਫੁੱਲਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇਹ ਕਾਰੋਬਾਰ ਉਨ੍ਹਾਂ ਦੇ ਪਰਿਵਾਰ ਦਾ ਇੱਕੋ-ਇੱਕ ਸਹਾਰਾ ਹੈ। ਜੇਕਰ ਪ੍ਰਸ਼ਾਸਨ ਨੇ ਇਸੇ ਤਰ੍ਹਾਂ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਤਾਂ ਉਹ ਆਪਣੇ ਪਰਿਵਾਰ ਸਮੇਤ ਭੀਖ ਮੰਗਣ ਲਈ ਮਜਬੂਰ ਹੋ ਜਾਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਛੋਟੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਉਲੰਘਣਾ ਦੇ ਨਾਂ ’ਤੇ ਨੋਟਿਸ ਭੇਜੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਦੁਕਾਨਾਂ ਢਾਹੁਣ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਦੀ ਮਨਸ਼ਾ ਹੈ ਕਿ ਸਨਅਤੀ ਖੇਤਰ ਦੇ ਛੋਟੇ ਕਾਰੋਬਾਰੀ ਤੇ ਵਪਾਰੀ ਤੰਗ ਆ ਕੇ ਖੁਦ ਹੀ ਇੱਥੋਂ ਆਪਣਾ ਕਾਰੋਬਾਰ ਸਮੇਟ ਕੇ ਚਲੇ ਜਾਣ।

ਵਪਾਰੀ ਏਕਤਾ ਮੰਚ ਦੇ ਅਹੁਦੇਦਾਰ ਦੀਪਕ ਸ਼ਰਮਾ ਨੇ ਕਿਹਾ ਕਿ ਸਨਅਤਕਾਰ ਪ੍ਰਸ਼ਾਸਨ ਦੇ ਦੋਗਲੇ ਰਵੱਈਏ ਤੋਂ ਤੰਗ ਆ ਚੁੱਕੇ ਹਨ। ਇੱਕ ਪਾਸੇ ਸਨਅਤੀ ਖੇਤਰ ਦੇ ਵੱਡੇ ਪਲਾਟਾਂ ਦੇ ਸਨਅਤਕਾਰਾਂ ਨੂੰ ਰਾਹਤ ਦੇਣ ਲਈ ਪਾਲਿਸੀ ਬਣਾਈ ਗਈ ਹੈ।

ਦੂਜੇ ਪਾਸੇ ਛੋਟੇ ਪਲਾਟਾਂ ਦੇ ਸਨਅਤਕਾਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀਆਂ ਉਲੰਘਣਾ ਦੇ ਨਾਮ ’ਤੇ ਛੋਟੇ ਸਨਅਤਕਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਪ੍ਰਸ਼ਾਸਨ ਦੀ ਇਹ ਮਨਸ਼ਾ ਪੂਰੀ ਨਹੀਂ ਹੋਣ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਸਨਅਤੀ ਖੇਤਰ ਵਿੱਚ ਵੱਡੇ ਪਲਾਟਾਂ ਦੀ ਤਰਜ਼ ’ਤੇ ਛੋਟੇ ਪਲਾਟਾਂ ਦੇ ਕਾਰੋਬਾਰੀਆਂ ਲਈ ਵੀ ਪਾਲਿਸੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇੱਥੋਂ ਦੇ ਛੋਟੇ ਸਨਅਤਕਾਰਾਂ ਤੇ ਵਪਾਰੀਆਂ ਨੂੰ ਤੰਗ ਕਰਨਾ ਬੰਦ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਾ ਪਵੇਗਾ।

ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ, ਕੌਂਸਲਰ ਗੁਰਬਖਸ਼ ਕੌਰ ਰਾਵਤ ਤੇ ਗੁਰਪ੍ਰੀਤ ਸਿੰਘ ਗਾਬੀ ਵੀ ਸ਼ਾਮਲ ਹੋਏ ਅਤੇ ਸਨਅਤੀ ਖੇਤਰ ਦੇ ਛੋਟੇ ਕਾਰੋਬਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਬਿਨਾਂ ਚੋਣ ਕਰਵਾਏ ਤੀਜੀ ਵਾਰ ਕਾਰਵਾਈ ਮੁਲ...

ਸ਼ਹਿਰ

View All