ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਈ
ਇਥੇ ਸੈਕਟਰ-47 ਵਿੱਚ ਐਕਟਿਵਾ ਸਵਾਰ ਦੋ ਜਣੇ ਇਕ ਨੌਜਵਾਨ ਨੂੰ ਬੰਦੂਕ ਦਿਖਾ ਕੇ ਮੋਬਾਈਲ ਫੋਨ ਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ ਸਨ। ਇਸ ਬਾਰੇ ਥਾਣਾ ਸੈਕਟਰ 31 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਰਾਜਿੰਦਰ ਸਿੰਘ ਵਾਸੀ ਮੁਹਾਲੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਸੈਕਟਰ-47 ਲਾਈਟ ਪੁਆਇੰਟ ਨੂੰ ਪਾਰ ਕਰ ਰਿਹਾ ਸੀ ਤਾਂ ਐਕਟਿਵਾ ’ਤੇ ਸਵਾਰ ਦੋ ਜਣਿਆਂ ਨੇ ਉਸ ਨੂੰ ਘੇਰ ਲਿਆ। ਦੋਵਾਂ ਨੇ ਬੰਦੂਕ ਦਿਖਾ ਕੇ ਮੋਬਾਈਲ ਫੋਨ, 1800 ਰੁਪਏ ਨਕਦ ਤੇ ਹੋਰ ਜ਼ਰੂਰੀ ਦਸਤਾਵੇਜ ਖੋਹ ਕੇ ਫ਼ਰਾਰ ਹੋ ਗਏ। ਥਾਣਾ ਸੈਕਟਰ 31 ਦੀ ਪੁਲੀਸ ਨੇ ਦੋ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।