ਪੱਤਰ ਪ੍ਰੇਰਕ
ਕੁਰਾਲੀ, 28 ਅਕਤੂਬਰ
ਸਮਾਜ ਸੇਵੀ ਨੌਜਵਾਨ ਆਗੂ ਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਵਿੰਦਰ ਸਿੰਘ ਬਾਜਵਾ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਿਆਂ ਸਿਰੋਪਾ ਪਾ ਕੇ ਸਨਮਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ, ਸਮਾਜ ਸੇਵੀ ਗਧੀਵਿਧੀਆਂ ਅਤੇ ਕਿਸਾਨੀ ਸੰਘਰਸ਼ ਵਿੱਚ ਸ੍ਰੀ ਬਾਜਵਾ ਦੇ ਯੋਗਦਾਨ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਬਾਜਵਾ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਜੈ ਸਿੰਘ ਚੱਕਲਾਂ, ਬਲਵਿੰਦਰ ਸਿੰਘ ਚੱਕਲਾਂ ਹਾਜ਼ਰ ਸਨ।
ਦਵਿੰਦਰ ਸਿੰਘ ਬਾਜਵਾ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ।