ਸਪੀਕਰ ਕੁਲਤਾਰ ਸੰਧਵਾਂ ਨੇ ਹੜ੍ਹ ਪੀੜਤਾਂ ਲਈ ਦਸਵੰਧ ਕੱਢਿਆ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਸਵੰਧ ਕੱਢਣ ਦੀ ਅੱਜ ਸ਼ੁਰੂਆਤ ਕੀਤੀ ਹੈ । ਕੁਲਤਾਰ ਸੰਧਵਾਂ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਵਜੋਂ ਡੀਜ਼ਲ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ...
Advertisement
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਸਵੰਧ ਕੱਢਣ ਦੀ ਅੱਜ ਸ਼ੁਰੂਆਤ ਕੀਤੀ ਹੈ । ਕੁਲਤਾਰ ਸੰਧਵਾਂ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਵਜੋਂ ਡੀਜ਼ਲ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਮਹੀਨੇ ਦੀ ਤਨਖਾਹ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਕੀਤਾ ਹੈ।
ਚੇਤੇ ਰਹੇ ਕਿ ‘ਪੰਜਾਬੀ ਟ੍ਰਿਬਿਊਨ’ ਵੱਲੋਂ ਅੱਜ ਕਰੋੜਪਤੀ ਵਿਧਾਇਕਾਂ ਤੇ ਵਜ਼ੀਰਾਂ ਵੱਲੋਂ ਹਾਲੇ ਤੱਕ ਹੜ੍ਹ ਪੀੜਤਾਂ ਦੀ ਮਦਦ ਲਈ ਪੱਲਿਓਂ ਕੋਈ ਵਿੱਤੀ ਮਦਦ ਕਰਨ ਦਾ ਐਲਾਨ ਨਾ ਕੀਤੇ ਜਾਣ ਬਾਰੇ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਗਈ ਸੀ। ਅੱਜ ਵਿਧਾਨ ਸਭਾ ਦੀ ਸਪੀਕਰ ਨੇ ਇਸ ਬਾਰੇ ਪਹਿਲ ਕਰਦਿਆਂ ਨਿੱਜੀ ਤੌਰ ਤੇ ਹੜ੍ਹ ਪੀੜਤਾਂ ਦੀ ਮਦਦ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
Advertisement
×